ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 403234 ਮੀਟ੍ਰਿਕ ਟਨ ਹੋਈ – ਡਿਪਟੀ ਕਮਿਸ਼ਨ

Spread the love
  • -ਕਿਹਾ, ਲਿਫ਼ਟਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ

    -ਕਿਸਾਨਾਂ ਨੂੰ 872 ਕਰੋੜ 82 ਲੱਖ ਰੁਪਏ ਦੀ ਹੋਈ ਅਦਾਇਗੀ

ਮਾਲੇਰਕੋਟਲਾ, 20 ਨਵੰਬਰ (ਬੋਪਾਰਾਏ) ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਜਿਣਸ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਅਤੇ ਹੁਣ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਡਾ.ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 403234 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 397442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਕਰੀਬ 872 ਕਰੋੜ 82 ਹਜਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਵਿੱਚੋਂ 305984 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 236766 ਮੀਟਰਿਕ ਟਨ, ਮਾਰਕਫੈਡ ਵੱਲੋਂ 83274 ਮੀਟਰਿਕ ਟਨ, ਪਨਸਪ ਵੱਲੋਂ 46310 ਮੀਟਰਿਕ ਟਨ,
D.C Malerkotla
ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 30743 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹੁਣ ਤੱਕ 349 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

More News 

Facebook

Youtube

Whatsapp

Home

 

 

  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *