ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ – ਸਿਵਲ ਸਰਜਨ

Spread the love
ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ – ਸਿਵਲ ਸਰਜਨ
ਫਤਿਹਗੜ੍ਹ ਸਾਹਿਬ, 21 ਨਵੰਬਰ  ( ਜੇ ਐਸ ਖੰਨਾ ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ । ਉਹਨਾਂ ਕਿਹਾ ਕਿ ਸਰਕਾਰ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ ਉਚ ਅਧਿਕਾਰੀਆਂ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਉਸਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਵਿੱਚੋਂ ਹੀ ਮੁੱਫਤ ਉਪਲੱਬਧ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੇ ਲੋੜੀਦੇ ਸਾਰੇ ਲਬਾਰਟਰੀ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਵਾਏ ਜਾਣ।ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ਼ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਉਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ। ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪੋ ਆਪਣੀ ਸਿਹਤ ਸੰਸਥਾ ਦੀਆਂ ਈ.ਡੀ.ਐਲ ਅਤੇ ਨਾਨ ਈ.ਡੀ.ਐਲ ਦਵਾਈਆਂ ਦੀਆਂ ਲਿਸਟਾਂ ਤੁਰੰਤ ਭੇਜਣ ਲਈ ਵੀ ਕਿਹਾ।ਉਹਨਾਂ ਕਿਹਾ ਕਿ ਸੰਸਥਾ ਵਿੱਚ ਦਵਾਈ ਖਤਮ ਹੋਣ ਤੋਂ ਪਹਿਲਾਂ ਹੀ ਉਹ ਵੇਅਰ ਹਾਊਸ ਅਤੇ ਜ਼ਿਲਾ ਪੱਧਰ ਤੇ ਤਾਲਮੇਲ ਕਰਕੇ ਇਸ ਦਾ ਅਗਾਉਂ ਵਿੱਚ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸੂਬਾ ਅਤੇ ਜ਼ਿਲਾ ਪੱਧਰ ਤੇ ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਇਸ ਕਰਕੇ ਹੇਠਲੇ ਪੱਧਰ ਤੇ ਵੀ ਉਚਿਤ ਮਾਤਰਾ ਵਿੱਚ ਦਵਾਈਆਂ ਦਾ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ ।ਉਹਨਾਂ ਸਮੂਹ ਐਸਐਮਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ਵਿੱਚ ਆਈਪੀਐਚਐਸ ਦੇ ਮਾਪਦੰਡ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾਵਾਰੀ ਰਿਪੋਰਟਾਂ ਤੁਰੰਤ ਜਿਲਾ ਪੱਧਰ ਤੇ ਭੇਜਣ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ,ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗਗਨ ਥੰਮਨ ਆਦਿ ਹਾਜਰ ਸਨ।

More News

Youtube

Facebook

Whatsapp

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *