ਜਲੰਧਰ ਵਿਖੇ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਭਾਜਪਾ ਆਗੂ ਸੁਨੀਲ ਜਾਖੜ ਦੀ ਗੈਰਹਾਜ਼ਰੀ ਵਿੱਚ ਹੋਈ 

Spread the love
ਜਲੰਧਰ ਵਿਖੇ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਭਾਜਪਾ ਆਗੂ ਸੁਨੀਲ ਜਾਖੜ ਦੀ ਗੈਰਹਾਜ਼ਰੀ ਵਿੱਚ ਹੋਈ
ਜਲੰਧਰ 26 ਨਵੰਬਰ (ਅਮ੍ਰਿੰਤਪਾਲ ਸਿੰਘ) ਜਲੰਧਰ ਵਿਖੇ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ‘ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਦੀ ਮੀਟਿੰਗ ਜਾਖੜ ਤੋਂ ਬਿਨਾਂ ਹੋਈ, ਜਿਸ ‘ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।ਮੀਟਿੰਗ ‘ਚ ਮੁੱਖ ਤੌਰ ‘ਤੇ ਅਗਲੇ ਦਿਨਾਂ ‘ਚ 30 ਲੱਖ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ। ਇਸ ਮੁਹਿੰਮ ਦੀ ਨਿਗਰਾਨੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਕਰਨਗੇ। ਦਰਅਸਲ ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਚਲਾਈ ਗਈ ਸੀ, ਜਿਸ ਸਬੰਧੀ ਮੀਟਿੰਗ ਵਿੱਚ ਆਗੂਆਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਮਨਪ੍ਰੀਤ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਵੱਡੇ ਆਗੂ ਮੌਜੂਦ ਸਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਭਲਕੇ ਤੋਂ 6 ਦਸੰਬਰ ਤੱਕ ਮੁੜ ਸ਼ੁਰੂ ਕੀਤੀ ਜਾਣ ਵਾਲੀ ਮੈਂਬਰਸ਼ਿਪ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ ਜਿਸ ਤਹਿਤ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ। ਚੁੱਘ ਨੇ ਅੱਗੇ ਕਿਹਾ ਕਿ ਕਿਸਾਨਾਂ
Oplus_131072
ਨੂੰ 6 ਦਸੰਬਰ ਨੂੰ ਦਿੱਲੀ ਜਾਣ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ। ਕਾਂਗਰਸ ‘ਤੇ ਨਿਸ਼ਾਨਾ ਲਾਉਂਦੇ ਹੋਏ ਚੁੱਘ ਨੇ ਕਿਹਾ ਕਿ ਪਾਰਟੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਕਾਂਗਰਸ ਨਾਲ ਕੀ ਸਬੰਧ ਹੈ।ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਡਿਊਟੀਆਂ ਲਗਾਉਣ ਸਬੰਧੀ ਇੱਕ ਹੋਰ ਮੀਟਿੰਗ ਕੀਤੀ ਗਈ। ਹਾਲਾਂਕਿ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ, ਪਰ ਲੁਧਿਆਣਾ ਵਿੱਚ ਨਿਗਮ ਚੋਣਾਂ ਦੇ ਇੰਚਾਰਜ ਵਜੋਂ ਅਵਿਨਾਸ਼ ਰਾਏ ਖੰਨਾ, ਜਲੰਧਰ ਲਈ ਅਸ਼ਵਨੀ ਸ਼ਰਮਾ ਅਤੇ ਅੰਮ੍ਰਿਤਸਰ ਲਈ ਸ਼ਵੇਤ ਮਲਿਕ ਅਤੇ ਅਸ਼ਵਨੀ ਸੇਖੜੀ ਦੇ ਨਾਵਾਂ ‘ਤੇ ਚਰਚਾ ਕੀਤੀ ਗਈ।

More News

Youtube

Facebook

Whatsapp

Home

 

  • Related Posts

    ਰਵਨੀਤ ਸਿੰਘ ਬਿੱਟੂ ਦਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਮਨਜ਼ੂਰ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ (24 ਜੁਲਾਈ 2026)=ਨਵੀਂ ਦਿੱਲੀ: ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ…

    ਮਾਨ ਸਿੰਘ ਸਕੱਤਰ  ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ  ਡਵੀਜਨ ਯੂਨਿਟ ਅਨੰਦਪੁਰ ਸਾਹਿਬ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ=ਅੱਜ ਮਿਤੀ 24-07-2026 ਨੂੰ ਪੀ ਐਸ ਈ ਬੀ ਜੋਆਇੰਟ ਫੋਰਮ ਏਕਤਾ ਮੰਚ ਅਤੇ ਟੀ. ਐਸ. ਯੂ., ਭੰਗਲ ਵੱਲੋਂ ਸਾਂਝੇ ਤੋਰ ਤੇ ਅਨੰਦਪੁਰ ਡਵੀਜਨ ਵਿੱਖੇ…

    Leave a Reply

    Your email address will not be published. Required fields are marked *