ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਜੀ ਨੂੰ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ, ਸੰਗਤਾਂ ਵਿੱਚ ਭਾਰੀ ਰੋਸ 

Spread the love
ਜਲੰਧਰ 26 ਨਵੰਬਰ (ਅਮ੍ਰਿੰਤਪਾਲ ਸਿੰਘ):- ਗੁਰੂ ਰਵਿਦਾਸ ਮਹਾਰਾਜ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਜੋਂ ਹੋਈ ਹੈ। ਜੋ ਇਸ ਸਮੇਂ ਇਟਲੀ ਵਿਚ ਰਹਿ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਵੀਡੀਓ ਵੀ 9 ਮਹੀਨੇ ਪੁਰਾਣੀ ਹੈ।ਸਮਾਜ ਦੇ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਗੁਰਾਇਆ ‘ਚ ਮਾਮਲਾ ਦਰਜ ਕਰ ਲਿਆ ਹੈ।ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਡਾ: ਅੰਡੇਬਰਕਾਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਗੁਰਾਇਆ ਦੇ ਪਿੰਡ ਮੁਸੰਦਪੁਰ ਬਾੜਾ ਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਬਰਾਦਰੀ ਨਾਲ ਸਬੰਧਤ ਹੈ। ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਵਟਸਐਪ ‘ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਉਕਤ ਵਿਅਕਤੀ ਰਵਿਦਾਸ ਸਮਾਜ ਬਾਰੇ ਅਸ਼ਲੀਲ ਸ਼ਬਦਾਵਲੀ ਵਰਤ ਰਿਹਾ ਸੀ।ਜਿਸ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ। ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕੇ। ਉਸਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ
Oplus_131072
ਦਿੱਤੀਆਂ। ਮੁਲਜ਼ਮ ਨੇ ਲਾਈਵ ਵਿੱਚ ਕਿਹਾ ਕਿ ਅਸੀਂ ਇੱਕ ਨੂੰ ਮਾਰਿਆ ਹੈ ਅਤੇ ਦੂਜੇ ਦੀ ਵੀ ਵਾਰੀ ਹੈ। ਕੁਮਾਰ ਨੇ ਅੱਗੇ ਕਿਹਾ ਕਿ ਦੋਸ਼ੀਆਂ ਦੇ ਇਨ੍ਹਾਂ ਸ਼ਬਦਾਂ ਨਾਲ ਸਮਾਜ ਨੂੰ ਠੇਸ ਪਹੁੰਚੀ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਸਬੰਧੀ ਰਵਿਦਾਸ ਸਮਾਜ ਨੇ ਗੁਰਾਇਆ ਥਾਣੇ ਪਹੁੰਚ ਕੇ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਦੇਰ ਰਾਤ ਗੁਰਾਇਆ ਥਾਣੇ ਵਿੱਚ ਮਾਮਲੇ ਦੀ ਐਫਆਈਆਰ ਦਰਜ ਕੀਤੀ ਗਈ।

 More News 

Youtube

Facebook

Whatsapp

Home

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *