ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 5 ਦੇਸੀ ਪਿਸਤੌਲਾਂ ਸਮੇਤ 03 ਕਾਬੂ

Spread the love
 ਕਪੂਰਥਲਾ ,29 ਨਵੰਬਰ (ਕੌੜਾ)- ਸ੍ਰੀ ਗੌਰਵ ਤੂਰਾ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ  ਇੱਕ ਪ੍ਰੈੱਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਅਤੇ ਉਸਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੰਦਾ ਨਾਲਾ ਕਾਂਜਲੀ ਰੋਡ ਤੋਂ ਅਰਜਨ ਸਿੰਘ ਉਰਫ ਗੋਪੀ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮੰਡੇਰ ਬੇਟ ਥਾਣਾ ਢਿਲਵਾਂ ਜਿਲਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਲੱਖਣ ਕਲਾਂ ਥਾਣਾ ਸਦਰ ਕਪੂਰਥਲਾ ਨੂੰ ਕਾਬੂ ਕਰਕੇ ਦੋਨਾਂ ਦੇ ਕਬਜੇ ਵਿੱਚੋਂ 1/1 ਦੇਸੀ ਪਿਸਤੌਲ ਬਰਾਮਦ ਕੀਤਾ ਅਤੇ ਇਸੇ ਮੁਹਿੰਮ ਤਹਿਤ ਹੀ ਨਵਜੋਤ ਸਿੰਘ ਉਰਫ ਮਨੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ ਨੂੰ ਕਾਬੂ ਕੀਤਾ ਤੇ ਉਸਦੀ ਨਿਸ਼ਾਨਦੇਹੀ ਤੇ 02 ਦੇਸੀ ਪਿਸਟਲ 32 ਬੋਰ ਅਤੇ 01 ਨਕਲੀ ਪਿਸਟਲ (ਏਅਰ ਪਿਸਟਲ) ਬਰਾਮਦ ਕੀਤਾ। ਜਿਨ੍ਹਾਂ ਦੇ ਖਿਲਾਫ਼ ਮੁਕੱਦਮਾ ਨੰਬਰ 302 ਮਿਤੀ 28.11.2024 ਅ/ਧ 111,112 ਬੀ ਐੱਨ ਐੱਸ 25 ਅਸਲਾ ਐਕਟ ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ
ਵਿਅਕਤੀਆਂ ਦੀ ਪੁੱਛਗਿੱਛ ਤੇ ਪਾਇਆ ਗਿਆ ਕਿ ਨਵਜੋਤ ਸਿੰਘ ਉਰਫ ਮਨੀ ਉਕਤ ਦੇ ਖਿਲਾਫ ਪਹਿਲਾਂ ਵੀ ਲੜਾਈ ਝਗੜੇ ਅਤੇ ਨਜਾਇਜ ਹਥਿਆਰਾਂ ਦੇ 05 ਮੁਕੱਦਮੇ ਵੱਖ ਵੱਖ ਥਾਣਿਆਂ ਵਿੱਚ ਦਰਜ ਹਨ। ਇਹਨਾਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

    Spread the love

    Spread the loveਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ…

    Leave a Reply

    Your email address will not be published. Required fields are marked *