ਪਾਣੀਆਂ ਨੂੰ ਗੰਦਲਾ ਕਰਨ ਵਾਲੇ ਕਾਰਖਾਨਿਆਂ ਦੇ ਹੱਕ ਵਿੱਚ ਖੜੀ “ਝਾੜੂ ਸਰਕਾਰ”

Spread the love

ਬੁੱਢੇ ਨਾਲੇ ਦੇ ਮਸਲੇ ਬਾਰੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਹੀ ਬਾਬਾ ਮਹਿਰਾਜ ਸਮੇਤ ਆਗੂਆਂ ਨੂੰ ਕੀਤਾ ਨਜ਼ਰਬੰਦ

ਬਠਿੰਡਾ, 3 ਦਸੰਬਰ ( ਸੁਰਿੰਦਰਪਾਲ ਸਿੰਘ ) :ਪੰਜਾਬ ਦੇ ਦਰਿਆਵਾਂ ਵਿੱਚ ਫੈਕਟਰੀਆਂ ਤੇ ਕਾਰਖਾਨਿਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੈਮੀਕਲ ਪਾਇਆ ਜਾ ਰਿਹਾ ਹੈ, ਇਸ ਕਰਕੇ ਪੰਜਾਬ ਦਾ ਪਾਣੀ ਲਗਾਤਾਰ ਦੂਸ਼ਤ ਹੋ ਰਿਹਾ ਹੈ ਤੇ ਲੋਕਾਂ ਨੂੰ ਅਨੇਕਾਂ ਖਤਰਨਾਕ ਬਿਮਾਰੀਆਂ ਲੱਗ ਚੁੱਕੀਆਂ ਹਨ। ਅਜੇ ਤੱਕ ਇਸ ਗੰਭੀਰ ਮਸਲੇ ਤੇ ਕਿਸੇ ਵੀ ਸਰਕਾਰ ਜਾਂ ਸਿਆਸੀ ਪਾਰਟੀ ਨੇ ਕਦੇ ਵੀ ਪੰਜਾਬ ਪੱਖੀ ਸਟੈਂਡ ਨਹੀਂ ਲਿਆ ਪਰ ਇਹ ਮਸਲਾ ਆਮ ਲੋਕਾਂ ਵਿੱਚ ਕਾਫੀ ਵਾਰ ਚਰਚਾ ਵਿੱਚ ਆਇਆ ਹੈ।ਸਮੇਂ ਸਮੇਂ ਦੀਆਂ ਸਰਕਾਰਾਂ ਨੇ ਬੁੱਢੇ ਨਾਲੇ ਦੇ ਹੱਲ ਲਈ ਡੱਕਾ ਨਹੀਂ ਤੋੜਿਆ ,ਜਿਸ ਕਰਕੇ ਲਗਾਤਾਰ ਕਾਰਖਾਨੇ ਤੇ ਫੈਕਟਰੀਆਂ ਵਾਲੇ ਆਪਣੇ ਉਦਯੋਗਾਂ ਦਾ ਗੰਦਾ ਕੈਮੀਕਲ ਦਰਿਆਵਾਂ ਚ ਪਾ ਕੇ ਪਾਣੀ ਨੂੰ ਗੰਧਲਾ ਕਰ ਰਹੇ ਹਨ ਪਰ ਹੁਣ ਪਿਛਲੇ ਕਾਫੀ ਸਮੇਂ ਤੋਂ ਲਖਵੀਰ ਸਿੰਘ ਸਿੰਘ ਲੱਖਾ ਸਿਧਾਣਾ ਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਬੁੱਢਾ ਨਾਲੇ ਤੇ ਬੰਨ ਮਾਰ ਲਈ ਲੁਧਿਆਣੇ ਵਿਖੇ 3 ਦਸੰਬਰ ਵੱਡਾ ਇਕੱਠ ਰੱਖਿਆ ਸੀ,ਜਿਸ ਵਿੱਚ ਦਲ ਖਾਲਸਾ ਤੇ ਹੋਰ ਕਈ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਪਹੁੰਚਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਜਿੱਥੇ ਕਈ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਤੇ ਉੱਥੇ ਹੀ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਘਰ ਵਿਖੇ ਨਜ਼ਰਬੰਦ ਕਰ ਲਿਆ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਉਹਨਾਂ ਦੇ ਘਰ ਨੂੰ ਘੇਰਾ ਪਾਈ ਰੱਖਿਆ। ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਨਜ਼ਰਬੰਦ ਕਰਨ ਦੇ ਮਾਮਲੇ ਵਿੱਚ ਦਲ ਖਾਲਸਾ ਦੇ ਆਗੂਆਂ ਭਾਈ ਗੁਰਵਿੰਦਰ ਸਿੰਘ ਬਠਿੰਡਾ, ਬਲਜਿੰਦਰ ਸਿੰਘ ਕੋਟਭਾਰਾ, ਭਾਈ ਰਾਮ ਸਿੰਘ, ਜੀਵਨ ਸਿੰਘ

Samsung F54

ਗਿੱਲ ਕਲਾਂ,ਸਿੱਖ ਆਗੂ ਸੁਰਿੰਦਰ ਸਿੰਘ ਨਥਾਣਾ,ਗ੍ਰੰਥੀ ਸਭਾ ਦੇ ਨੁਮਾਇਦੇ ਭਾਈ ਭਗਵਾਨ ਸਿੰਘ,ਜੀਤ ਸਿੰਘ, ਤੇਜਾ, ਬਾਬਾ ਬਲਵਿੰਦਰ ਸਿੰਘ ਨਿਹੰਗ,ਹਰਪਿੰਦਰ ਸਿੰਘ ਆਗੂਆਂ ਨੇ ਝਾੜੂ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਉਹਨਾਂ ਕਿਹਾ ਕਿ ਮੌਜੂਦਾ “ਝਾੜੂ ਸਰਕਾਰ” ਕਾਰਖਾਨਿਆਂ ਤੇ ਫੈਕਟਰੀਆਂ ਵਾਲੇ ਤੋਂ ਮੋਟਾ ਫੰਡ ਲੈ ਕੇ ਦਰਿਆਵਾਂ ਦੇ ਵਿੱਚ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਕੈਮੀਕਲਾਂ ਕਰਕੇ ਜਿੱਥੇ ਸਤਲੁਜ ਦੇ ਪਵਿੱਤਰ ਪਾਣੀ ਪਲੀਤ ਹੋ ਰਿਹਾ ਹੈ, ਉੱਤੇ ਹੀ ਲੋਕਾਂ ਨੂੰ ਭਿਆਨਕ ਬਿਮਾਰੀਆਂ ਲੱਗ ਰਹੀਆਂ ਹਨ, ਜਿਸ ਦੀ ਸਿਧੇ ਤੌਰ ਤੇ ਸਰਕਾਰ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਕੋਈ ਵੀ ਕਿਸੇ ਵੀ ਰਾਜ ਦੇ ਕੁਦਰਤੀ ਸਰੋਤਾਂ ਨੂੰ ਪਲੀਤ ਨਾ ਕਰੇ,ਇਸ ਦੀ ਜਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਪਰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਕਾਰਖਾਨਿਆਂ ਤੇ ਫੈਕਟਰੀਆਂ ਵਾਲਿਆਂ ਦੀ ਪਿੱਠ ਥਾਪੜੀ ਤੇ ਇਹਨਾਂ ਤੋਂ ਮੋਟਾ ਫੰਡ ਲੈ ਕੇ ਆਪਣੇ ਘਰ ਭਰੇ।

More News

Facebook

Youtube

Whatsapp

Home

 

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *