ਸ੍ਰੀ ਹਰਿਮੰਦਰ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਤੇ ਹਮਲਾ ਲੋਕਾਂ ਦੀ ਆਸਥਾ ਤੇ ਵੀ ਹਮਲਾ-ਖੋਜੇਵਾਲ 

Spread the love
 ਕਪੂਰਥਲਾ , 4  ਨਵੰਬਰ (  ਕੌੜਾ )- ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਕੇਂਦਰ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਭਾਜਪਾ ਨੇ ਕਰਾਰਾ ਜਵਾਬ ਦਿੱਤਾ ਹੈ।ਵਿਰਾਸਤੀ ਸ਼ਹਿਰ ਵਿਖੇ  ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਸ੍ਰੀ ਹਰਿਮੰਦਰ ਸਾਹਿਬ ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੰਜਾਬ ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ।ਉਨ੍ਹਾਂ ਕਿਹਾ ਕਿ ਆਪ’ ਕਨਵੀਨਰ ਦਿੱਲੀ ਦੀ ਅਮਨ-ਕਾਨੂੰਨ ਦੀ ਸਥਿਤੀ ਤੇ ਬਿਆਨਬਾਜ਼ੀ ਕਰ ਰਹੇ ਹਨ। ਪਰ ਪੰਜਾਬ ਚ ਵਾਪਰੀਆਂ ਘਟਨਾਵਾਂ ਤੇ ਚੁੱਪ ਹਨ।ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਹੈ। ਹਰਿਮੰਦਰ ਸਾਹਿਬ ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲਾ  ਲੋਕਾਂ ਦੀ ਆਸਥਾ ਤੇ ਵੀ ਹਮਲਾ ਹੈ।ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਵਾਬ ਦੇਣਾ ਚਾਹੀਦਾ ਹੈ।ਜੇਕਰ ਪੰਜਾਬ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਹੋਵੇਗਾ।ਆਪ’ ਸਰਕਾਰ ਦੇ ਸੱਤਾ ਚ ਆਉਣ ਤੋਂ ਬਾਅਦ ਔਰਤਾਂ ਤੇ ਜ਼ੁਲਮਾਂ ​​ਚ ਵਾਧਾ ਹੋਇਆ ਹੈ।ਇੱਥੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਰਹੀਆਂ ਹਨ।ਥਾਣੇ ਵਿੱਚੋਂ ਹਥਿਆਰ ਗਾਇਬ ਹੋ ਰਹੇ ਹਨ।ਖੋਜੇਵਾਲ ਨੇ ਕਿਹਾ ਕਿ ਇਹ ਆਪ ਸਰਕਾਰ ਦੇ ਖੁਫੀਆ ਅਤੇ ਸੁਰੱਖਿਆ ਨੈੱਟਵਰਕ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਜੋ ਇਕ ਸਾਬਕਾ ਉਪ ਮੁੱਖ ਮੰਤਰੀ ਤੇ ਹਮਲਾ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਖੋਜੇਵਾਲ ਨੇ ਇਸ ਘਟਨਾ ਨੂੰ ਧਾਰਮਿਕ ਸਥਾਨਾਂ

Samsung

ਦੀ ਸੁਰੱਖਿਆ ਲਈ ਖਤਰਾ ਦੱਸਦਿਆਂ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।ਖੋਜੇਵਾਲ ਨੇ ਕਿਹਾ ਕਿ ਇਹ ਸਿਰਫ਼ ਹਰਿਮੰਦਰ ਸਾਹਿਬ ਤੱਕ ਹੀ ਸੀਮਤ ਨਹੀਂ ਹੈ ਸਗੋਂ ਪੂਰੇ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੀ ਸੁਰੱਖਿਆ ਪ੍ਰਤੀ ਚੌਕਸੀ ਵਧਾਉਣ ਦੀ ਲੋੜ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਿਰਫ਼ ਆਸਥਾ ਦਾ ਕੇਂਦਰ ਹੀ ਨਹੀਂ ਹੁੰਦੇ ਸਗੋਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਵੀ ਜ਼ਿੰਮੇਵਾਰੀ ਬਣਦੀ ਹੈ।

More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਰਵਨੀਤ ਸਿੰਘ ਬਿੱਟੂ ਦਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਮਨਜ਼ੂਰ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ (24 ਜੁਲਾਈ 2026)=ਨਵੀਂ ਦਿੱਲੀ: ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ…

    Leave a Reply

    Your email address will not be published. Required fields are marked *