ਹਨੀਸ਼ ਕੌਸ਼ਲ ਬਣੇ ਹਲਕਾ ਸਮਰਾਲਾ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਾਹਮਣ ਸਮਾਜ ਦੇ ਉਤਥਾਨ, ਸਮਾਜਿਕ ਏਕਤਾ ਅਤੇ ਲੋਕ ਭਲਾਈ ਲਈ ਕਰਨਗੇ ਕੰਮ

ਸਮਰਾਲਾ 18 ਜੁਲਾਈ (ਮੁਕੇਸ਼ ਵਰਮਾ)=ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਸਮਾਜਿਕ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨੌਜਵਾਨ ਸਮਾਜਸੇਵੀ ਹਨੀਸ਼ ਕੌਸ਼ਲ ਨੂੰ…

*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ* *ਮੋਬਾਇਲ ਗੁੰਮ ਜਾਂ ਚੋਰੀ ਹੋਣ ‘ਤੇ ਤੁਰੰਤ ਸਾਂਝ ਕੇਂਦਰ ਵਿੱਚ ਰਿਪੋਰਟ ਕਰੋ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ* *ਐਸ.ਐਸ.ਪੀ. ਖੰਨਾ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਵੀ ਲੋਕਾਂ ਨੂੰ ਕੀਤਾ ਜਾਗਰੂਕ* *1930 ਹੈਲਪਲਾਈਨ ‘ਤੇ ਤੁਰੰਤ ਸ਼ਿਕਾਇਤ ਕਰੋ, ਸਾਈਬਰ ਠੱਗੀ ਤੋਂ ਬਚੋ: ਡਾ. ਦਰਪਣ ਆਹਲੂਵਾਲੀਆ* ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ‘ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਉਸ ਦੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੀਤਾ ਗਿਆ ਫੋਨ ਸਰਚ ‘ਤੇ ਆ ਜਾਂਦਾ ਹੈ ਅਤੇ ਜਿਵੇਂ ਹੀ ਕੋਈ ਵਿਅਕਤੀ ਉਸ ਦੀ ਵਰਤੋਂ ਕਰਦਾ ਹੈ ਤਾਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲ ਜਾਂਦੀ ਹੈ, ਜਿਸ ਨਾਲ ਫੋਨ ਦੀ ਰਿਕਵਰੀ ਸੰਭਵ ਹੋ ਜਾਂਦੀ ਹੈ। ਉਨ੍ਹਾਂ 129 ਮੋਬਾਇਲ ਫੋਨ ਪ੍ਰਾਪਤ ਕਰਨ ਵਾਲੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਸਾਂਝ ਕੇਂਦਰ ਵਿੱਚ ਜਾ ਕੇ ਆਪਣੇ ਮੋਬਾਇਲ ਫੋਨ ਅਨਲਾਕ ਕਰਵਾਉਣ, ਤਾਂ ਜੋ ਉਹ ਮੁੜ ਸਹੀ ਢੰਗ ਨਾਲ ਚੱਲ ਸਕਣ। ਐਸ.ਐਸ.ਪੀ. ਖੰਨਾ ਨੇ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਤਾਂ ਉਹ ਤੁਰੰਤ 1930 ਟੋਲ-ਫ੍ਰੀ ਹੈਲਪਲਾਈਨ ‘ਤੇ ਕਾਲ ਕਰਨ ਜਾਂ ਸਾਈਬਰ ਕ੍ਰਾਈਮ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ਦੇ ਪਹਿਲੇ ਕੁਝ ਘੰਟੇ “ਗੋਲਡਨ ਆਵਰ” ਹੁੰਦੇ ਹਨ। ਇਸ ਸਮੇਂ ਦੌਰਾਨ ਸ਼ਿਕਾਇਤ ਦਰਜ ਹੋਣ ‘ਤੇ ਧੋਖਾਧੜੀ ਰਾਹੀਂ ਟਰਾਂਸਫਰ ਹੋਈ ਰਕਮ ਨੂੰ ਲੌਕ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੀੜਤ ਦੇ ਖਾਤੇ ਵਿੱਚ ਵਾਪਸ ਕਰਵਾਉਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ, ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕਿੰਗ ਜਾਂ ਓ.ਟੀ.ਪੀ ਸਬੰਧੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਘਟਨਾ ਦੀ ਤੁਰੰਤ ਸੂਚਨਾ ਪੰਜਾਬ ਪੁਲਿਸ ਨੂੰ ਦੇਣ।

ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ…

ਪਵਿੱਤਰ ਸ਼ਹਿਰ  ਵਿਚ ਸਿੱਖਿਆ ਸੰਸਥਾਵਾਂ ਨੇੜੇ ਗੰਦਗੀ ਦੇ ਢੇਰ ਸਫਾਈ ਵਿਵਸਥਾ ਤੇ ਸਵਾਲੀਆ ਨਿਸਾਨ

ਕਪੂਰਥਲਾ / ਸੁਲਤਾਨਪੁਰ ਲੋਧੀ , 18 ਜੁਲਾਈ ( ਕੌੜਾ / ਚੰਦੀ )- ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਕਮੇਟੀ ਦੀ ਚੋਣ ਤੋਂ ਬਾਅਦ ਪ੍ਰਧਾਨ  ਤੇ ਉੱਪ ਪ੍ਰਧਾਨ ਦੀ ਚੋਣ ਵੀ ਹੋ…

ਪਿੰਡ ਪਾਸ਼ਟਾ ਵਿਖੇ ਫਿਰਨੀ ਨੂੰ 18 ਫੁੱਟ ਚੌੜੀ ਸੀ.ਸੀ.ਫਲੋਰਿੰਗ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਹੋਣ ਨੂੰ ਲੈ ਕੇ ਪਿੰਡ ਵਾਸੀਆਂ ਨੇ ਜਤਾਈ ਖੁਸ਼ੀ * ਕਿਹਾ – ਪਿੰਡ ਵਾਸੀਆਂ ਤੇ ਵਾਹਨ ਚਾਲਕਾਂ ਨੂੰ ਮਿਲੇਗੀ ਵੱਡੀ ਰਾਹਤ

ਫਗਵਾੜਾ 18 ਜੁਲਾਈ (ਪ੍ਰੀਤ ਕੌਰ ਪ੍ਰੀਤੀ)ਡਾ. ਰਾਜ ਕੁਮਾਰ ਵਲੋਂ ਫਗਵਾੜਾ ਦੇ ਪਿੰਡ ਪਾਂਸ਼ਟਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਿੰਡ ਦੀ ਫਿਰਨੀ ਜਿਸਦੀ ਲੰਬਾਈ ਕਰੀਬ 1 ਕਿ:ਮੀ: ਹੈ ਅਤੇ…

ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਨੇ ਫਗਵਾੜਾ ਦੇ 76 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀ 5 ਕਰੋੜ ਰੁਪਏ ਦੀ ਗ੍ਰਾਂਟ * ਰੰਗਲਾ ਪੰਜਾਬ ਸਕੀਮ ਅਧੀਨ ਜੰਗੀ ਪੱਧਰ ਤੇ ਹੋ ਰਿਹਾ ਪਿੰਡਾਂ ਦਾ ਵਿਕਾਸ – ਡਾ. ਰਾਜ

ਫਗਵਾੜਾ 18 ਜੁਲਾਈ (   ਪ੍ਰੀਤ ਕੌਰ ਪ੍ਰੀਤੀ        ) ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਮੈਂਬਰ ਲੋਕਸਭਾ ਨੇ ਫਗਵਾੜਾ ਵਿਧਾਨਸਭਾ ਹਲਕੇ ਦੇ 74 ਪਿੰਡਾਂ…

ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨਾ ਸਮੇਂ ਦੀ ਲੋੜ – ਗੁਰਦੀਪ ਸਿੰਘ ਭੰਡਾਲ ਤਲਵੰਡੀ ਚੌਧਰੀਆਂ ਪੁਲ ਨੇੜੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਬੋਹੜ ਸਿੰਘ ਹਜਾਰਾ ਦੇ ਉਪਰਾਲੇ ਸ਼ਲਾਘਾਯੋਗ

ਫੱਤੂਢੀਗਾ ਕੁਲਵਿੰਦਰ ਸਿੰਘ 18 ਜੁਲਾਈ=ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਦੀਪ ਸਿੰਘ ਭੰਡਾਲ ਨੇ ਪਿਛਲੇ ਦਿਨੀਂ ਤਲਵੰਡੀ ਚੌਧਰੀਆਂ ਪੁਲ ਦੇ ਨਜ਼ਦੀਕ ਸੜਕ ਦੇ ਦੋਵੇਂ ਪਾਸਿਆਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ  ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ,ਪਿੰਡ ਧਾਰੜ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ /ਜੰਡਿਆਲਾ ਗੁਰੂ,( ਮਨਜੀਤ ਸਿੰਘ ਸ਼ੇਰਗਿੱਲ)=ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ…

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਨੂੰ ਜਥਾ ਰਵਾਨਾ ਹੋਇਆ,

ਜੰਡਿਆਲਾ ਗੁਰੂ 18 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਿੱਥੇ ਕਿ  ਸਿੱਖਾਂ ਦੇ ਦਸਵੇਂ ਗੁਰੂ। ਸਾਹਿਬ ਏ ਕਮਾਲ ਸਰਬੰਸ ਦਾਨੀ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ…

ਕਰਮਸਰ ਰਾੜਾ ਸਾਹਿਬ ਪੁਲ ਦੀ ਮਨਜ਼ੂਰੀ ਸੰਸਦ ਮੈਂਬਰ ਦੀ ਸਿਫ਼ਾਰਸ਼ ਨਾਲ ਮਿਲੀ, ਕ੍ਰੈਡਿਟ ਦੀ ਰਾਜਨੀਤੀ ਨਹੀਂ ਕਰਦੇ: ਡਾ. ਅਮਰ ਸਿੰਘ ਡਾ. ਅਮਰ ਸਿੰਘ ਦੇ ਯਤਨਾਂ ਨਾਲ ਹੀ ਪੁਲ ਅਤੇ ਕਈ ਅਹਿਮ ਸੜਕਾਂ ਮਨਜ਼ੂਰ ਹੋਈਆਂ: ਲਖਵੀਰ ਸਿੰਘ ਲੱਖਾ

ਦੋਰਾਹਾ, 18 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਕਰਮਸਰ ਰਾੜਾ ਸਾਹਿਬ ਵਿਖੇ ਬਣੇ ਨਵੇਂ ਪੁਲ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ…

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸੂਬੇ ਨੂੰ ਤਰੱਕੀ ਤੱਕ ਲਿਜਾਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ-ਵਿਧਾਇਕ ਸੇਖੋਂ 

ਫ਼ਰੀਦਕੋਟ 18 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ…