ਸਿਹਤ ਵਿਭਾਗ ਵਲੋਂ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਚਿਊਟ ਦੇ ਸਹਿਯੋਗ ਨਾਲ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Spread the love

ਸ਼੍ਰੀ ਮੁਕਤਸਰ ਸਾਹਿਬ, 20 ਜੂਨ ()-ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲ਼ੈਕੇ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਚਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗੁਰਕ ਕਰਕੇ ਮੱਛਰਾ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਮੈਡੀਕਲ ਕਾਲਜਾਂ ਦੇ ਵਿਦਆਂਰਥੀਆਂ ਅਤੇ ਨਰਸਿੰਗ ਵਿਦਿਆਰਥੀਆਂ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਬਠਿੰਡਾ ਰੋਡ, ਮਲੋਟ ਰੋਡ, ਕੋਟਕਪੂਰਾ ਰੋਡ ਸਥਿਤ ਪੌਦਿਆਂ ਦੀਆਂ ਨਰਸਰੀਆਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੋਕੇ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਬਲਵਿੰਦਰ ਸਿੰਘ, ਮਨਜੀਤ ਸਿੰਘ, ਬ੍ਰੀਡਿੰਗ ਚੈਕਰ ਅਤੇ ਮਾਤਾ ਜਰਨੈਲ ਕੋਰ ਇੰਸਟੀਟਿਊਟ ਦੇ ਵਿਦਿਆਰਥੀਆਂ ਮੋਜੂਦ ਸਨ।
ਕੈਪਸ਼ਨ:

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *