ਨਰਮੇਂ ਦੀ ਫ਼ਸਲ ਤੇ ਕੀੜਿਆਂ ਦੀ ਰੋਕਥਾਮ ਲਈ ਕਿਸਾਨ ਵੀਰ ਧਿਆਨ ਦੇਣ: ਮੁੱਖ ਖੇਤੀਬਾੜੀ ਅਫ਼ਸਰ

Spread the love

ਸ੍ਰੀ ਮੁਕਤਸਰ ਸਾਹਿਬ, 20 ਜੂਨ ()- ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਅਗੇਤੇ ਨਰਮੇਂ ਦੀ ਫ਼ਸਲ ਤਕਰੀਬਨ 45 ਦਿਨਾਂ ਦੀ ਹੋ ਗਈ ਹੈ ਅਤੇ ਇਸ ਫ਼ਸਲ ਉਪਰ ਕੀੜੇ ਮਕੌੜਿਆਂ ਦੇ ਸਰਵੇਖਣ ਦੀ ਜ਼ਰੂਰਤ ਹੈ। ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਨਰਮੇਂ ਦੀ ਫ਼ਸਲ ਉਪਰ ਕੀੜੇ ਮਕੌੜਿਆਂ ਦਾ ਸਰਵੇਖਣ ਕਰਨ ਲਈ ਜਿਲ੍ਹਾ ਪੱਧਰ, ਬਲਾਕ ਪੱਧਰ ਅਤੇ ਸਰਕਲ ਪੱਧਰ ਦੀਆਂ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ 69 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਹ ਟੀਮਾਂ ਹਫ਼ਤੇ ਵਿੱਚ ਦੋ ਵਾਰ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਸਰਵੇਖਣ ਕਰਨਗੀਆਂ। ਇਹ ਸਰਵੇਖਣ ਮਿਤੀ 30 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ। ਜਿਲ੍ਹਾ ਪੱਧਰੀ ਪੈਸਟ ਸਰਵੇਲੈਂਸ ਟੀਮ ਜਿਸ ਵਿੱਚ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਅਤੇ ਕਰਨਜੀਤ ਸਿੰਘ ਪੀ.ਡੀ. (ਆਤਮਾ) ਵੱਲੋਂ ਕੀਤੇ ਗਏ ਵੱਖ—2 ਪਿੰਡਾਂ ਦੇ ਨਰਮੇਂ ਦੇ ਖੇਤਾਂ ਦੇ ਸਰਵੇਖਣ ਅਨੁਸਾਰ ਅਜੇ ਤੱਕ ਕਿਸੇ ਵੀ ਕੀਟ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਉਪਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੇ ਸਰਵੇਖਣ ਦੇ ਅਧਾਰ ਤੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਖਾਦਾਂ, ਕੀਟਨਾਸ਼ਕ ਅਤੇ ਉਲੀਨਾਸ਼ਕਾਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਇਥੇ ਇਹ ਵੀ ਜਿਕਰਯੋਗ ਹੈ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਅਜੇ ਤੱਕ ਬੀਜ਼ ਦੀ ਸਬਸਿਡੀ ਲਈ ਬਿੱਲ ਪੋਰਟਲ ਤੇ ਅਪਲੋਡ ਨਹੀਂ ਕੀਤਾ ਉਹ 30 ਜੂਨ ਤੱਕ Punjabagrimachinery ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫ਼ਸਲਾਂ ਸਬੰਧੀ ਇਨਪੁਟਸ ਖਰੀਦਣ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *