26 ਜੂਨ ਨੂੰ ਸਟੇਟ ਬੈਂਕ ਆਫ ਇੰਡੀਆ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਖੂਨਦਾਨ ਕੈਂਪ

Spread the love

ਸ਼੍ਰੀ ਮੁਕਤਸਰ ਸਾਹਿਬ, 20 ਜੂਨ ()- ਸਟੇਟ ਬੈਂਕ ਆਫ ਇੰਡੀਆ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਐਨ.ਜੀ.ਓ ਦੇ ਸਹਿਯੋਗ ਨਾਲ 26 ਜੂਨ ਦਿਨ ਵੀਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਸਟੇਟ ਬੈਂਕ ਆਫ ਇੰਡੀਆ ਮਲੋਟ ਰੋਡ ਵਿਖੇ ਲਗਾਇਆ ਜਾ ਰਿਹਾ ਹੈ ਅੱਜ ਇਸ ਸਬੰਧੀ ਬੈਂਕ ਦੇ ਉੱਚ ਅਧਿਕਾਰੀਆਂ ਵੱਲੋਂ ਫਲੈਕਸ ਜਾਰੀ ਕੀਤਾ ਗਿਆ। ਇਸ ਦੌਰਾਨ ਸਟੇਟ ਬੈਂਕ ਆਫ ਇੰਡੀਆ ਤੋਂ ਨਵੀਨ ਕੁਮਾਰ ਪਟਿਆਲ ਰੀਜਨਲ ਮੈਨੇਜਰ, ਅਮਿਤ ਕੁਮਾਰ ਸਿੰਘ ਚੀਫ ਮਨਜਰ, ਜਗਵੀਰ ਸਿੰਘ ਚੀਫ ਮਨਜਰ, ਜਿਮੀ ਮਹਿਤਾ ਚੀਫ ਮੈਨੇਜਰ, ਚਮਨ ਲਾਲ ਲੀਡ ਡਿਸਟਰਿਕਟ ਮੈਨੇਜਰ, ਮੁਕਤੀਸਰ ਵੈਲਫਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਵਿਜੇ ਕੁਮਾਰ ਮਨੇਜਰ ਐਚ ਆਰ, ਪਵਨ ਕੁਮਾਰ ਸੈਨ ਮੇਨ ਬ੍ਰਾਂਚ ਮੁਕਤਸਰ ਮੁਕਤੀਸਰ ਵੈਲਫਰ ਕਲੱਬ ਤੋਂ ਡਾਕਟਰ ਵਿਜੇ ਬਜਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਜਾਣਕਾਰੀ ਦਿੰਦਿਆਂ ਹੋਏ ਸਟੇਟ ਬੈਂਕ ਆਫ ਇੰਡੀਆ ਸ੍ਰੀ ਮੁਕਤਸਰ ਸਾਹਿਬ ਦੇ ਰੀਜਨਲ ਮੈਨੇਜਰ ਨਵੀਨ ਕੁਮਾਰ ਪਟਿਆਲਾ ਅਤੇ ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਦੱਸਿਆ ਕਿ 26 ਜੂਨ ਨੂੰ ਲਗਾਏ ਜਾਣ ਵਾਲੇ ਕੈਂਪ ਦੇ ਵਿੱਚ ਅਨੇਕਾਂ ਬੈਂਕ ਕਰਮਚਾਰੀ ਅਤੇ ਸ਼ਹਿਰ ਨਿਵਾਸੀ ਖੂਨਦਾਨ ਕਰਨ ਲਈ ਪਹੁੰਚ ਰਹੇ ਹਨ ਉਹਨਾਂ ਨੇ ਕਿਹਾ ਕਿ ਪਿਛਲੇ ਸੱਤ ਦਿਹਾਕਿਆਂ ਤੋਂ ਸਟੇਟ ਬੈਂਕ ਆਫ ਇੰਡੀਆ ਗਾਹਕਾਂ ਦੀ ਸੇਵਾ ਵਿੱਚ ਲੱਗਿਆ ਹੋਇਆ ਹੈ। ਉਹਨਾਂ ਨੇ ਕਿਹਾ ਕਿ ਹਰੇਕ ਸ਼ਹਿਰ ਵਿੱਚ ਵੱਡੇ ਪੱਧਰ ਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਇਸ ਕੈਂਪ ਦੌਰਾਨ ਜੋ ਲੋਕ ਖੂਨਦਾਨ ਕਰਨਗੇ। ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਇਸ ਦੌਰਾਨ ਖੂਨਦਾਨ ਕਰਨ ਵਾਲਿਆਂ ਨੂੰ ਮੈਡਲ ਵੀ ਦਿੱਤੇ ਜਾਣਗੇ ਉਹਨਾਂ ਨੇ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਰਾਹੀ ਵੀ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਇਸ ਕੈਂਪ ਵਿੱਚ ਹੁਮ ਹੁਮਾ ਕੇ ਪੁੱਜਣ ਅਤੇ ਖੂਨਦਾਨ ਕਰਕੇ ਦੂਸਰੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਬਣਨ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *