ਅਸ਼ਲੀਲ ਸਮੱਗਰੀ ਅਤੇ ਲੱਚਰਤਾ ਪੋਸਟ ਕਰਨ ਵਾਲਿਆਂ ਵਿਰੁੱਧ ਹੋਵੇਗੀ 

Spread the love
ਸ੍ਰੀ ਗੋਇੰਦਵਾਲ ਸਾਹਿਬ ਤੋਂ ਕਰਨੈਲ ਸਿੰਘ ਰਿੰਕੂ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ ‘ਤੇ  ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।
ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।
ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।
ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *