ਕੇ.ਆਈ.ਐਲ. ਚਾਂਦ ਟਰੱਸਟ ਨੇ ਪਿੰਡ ਚੱਕ ਪ੍ਰੇਮਾ ਦੇ ਲੋੜਵੰਦ ਨੂੰ ਭੇਂਟ ਕੀਤੀ ਵ੍ਹੀਲ ਚੇਅਰ

Spread the love
ਫਗਵਾੜਾ  ਜੂਨ ( ਪ੍ਰੀਤ ਕੌਰ ਪ੍ਰੀਤੀ ) ਕੇ.ਐਲ. ਚਾਂਦ ਵੈਲਫੇਅਰ ਟਰੱਸਟ ਯੂ.ਕੇ. ਦੀ ਪੰਜਾਬ ਇਕਾਈ ਨੇ ਇਕ ਹੋਰ ਨੇਕ ਉਪਰਾਲਾ ਕਰਦੇ ਹੋਏ ਪਿੰਡ ਚੱਕ ਪ੍ਰੇਮਾ ਦੇ ਇਕ ਲੋੜਵੰਦ ਦਿਵਿਅੰਗ ਵਿਅਕਤੀ ਨੂੰ ਵ੍ਹੀਲ ਚੇਅਰ ਭੇਂਟ ਕੀਤੀ ਹੈ। ਟਰੱਸਟ ਦੇ ਸੂਬਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਬੰਟੀ ਦੀ ਅਗਵਾਈ ਹੇਠ ਟਰੱਸਟ ਮੈਂਬਰਾਂ ਨੇ ਵ੍ਹੀਲ ਚੇਅਰ ਭੇਂਟ ਕਰਦੇ ਹੋਏ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਪਿੰਡ ਦੇ ਸਰਪੰਚ ਮਨਜੀਤ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ ਸੰਤੋਸ਼ ਕੁਮਾਰੀ, ਕੁਲਵਿੰਦਰ ਕੌਰ, ਪਰਵੀਨ ਕੌਰ, ਪੂਨਮ ਅਤੇ ਰੋਜ਼ੀ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੁੰਦੇ ਹਨ। ਸੂਬਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਬੰਟੀ ਨੇ ਦੇਸ਼ ਵਿਦੇਸ਼ ‘ਚ ਵੱਸਦੇ ਸਮੂਹ ਟਰੱਸਟ ਮੈਂਬਰਾਂ, ਸਹਿਯੋਗੀਆਂ ਅਤੇ ਪਤਵੰਤਿਆਂ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਲੋੜਵੰਦਾਂ ਦੀ ਸੇਵਾ ਦੇ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਟਰੱਸਟ ਦਾ ਸੀਨੀਅਰ ਮੈਂਬਰ ਸ਼ਿੰਗਰਾ ਰਾਮ, ਜਸਵਿੰਦਰ ਸਿੰਘ ਭਗਤਪੁਰਾ, ਜਸਵਿੰਦਰ ਢੱਡਾ, ਕੈਸ਼ੀਅਰ ਆਸ਼ਾ ਰਾਣੀ ਚੁੰਬਰ, ਜਸਵਿੰਦਰ ਸਿੰਘ ਠੇਕੇਦਾਰ ਅਕਾਲਗੜ੍ਹ, ਕੈਲਵਿਨ ਚੁੰਬਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
ਤਸਵੀਰ ਸਮੇਤ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *