ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਲਈ 2 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :

Spread the love

ਸ਼੍ਰੀ ਮੁਕਤਸਰ ਸਾਹਿਬ, 23 ਜੂਨ ()- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 2 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਆਮ ਕਲੀਨਿਕਾਂ ਵਿਚ ਦੋ ਡਾਕਟਰਾਂ ਦੇ ਜੋਆਇੰਨ ਕਰਨ ਨਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 23 ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਨਿਯੁਕਤ ਹੋ ਚੁੱਕੇ ਹਨ ਅਤੇ ਆਮ ਆਦਮੀ ਕਲੀਨਿਕ ਕੰਦੂ ਖੇੜਾ ਵਿਖੇ ਇੱਕ ਡਾਕਟਰ ਦੀ ਅਸਾਮੀ ਖਾਲੀ ਹੈ। ਇਸ ਖਾਲੀ ਅਸਾਮੀ ਲਈ ਕੋਈ ਵੀ ਐਮ.ਬੀ.ਬੀ.ਐਸ. ਪਾਸ ਡਾਕਟਰ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇੇ ਆਮ ਆਦਮੀ ਕਲੀਨਿਕ ਵਿਚ ਜਾਬ ਲਈ ਵਾਕ ਇੰਨ ਇੰਟਰਵਿਊ ਕਰ ਸਕਦਾ ਹੈ ਅਤੇ ਮੌਕੇ ’ਤੇ ਹੀ ਆਮ ਆਦਮੀ ਕਲੀਨਿਕ ਵਿਚ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦਾ ਹੈ। ਇਸ ਸਬੰਧ ਵਿਚ ਵਧੇਰੀ ਜਾਣਕਾਰੀ https://muktsar.inci.n ਤੋਂ ਲਈ ਜਾ ਸਕਦੀ ਹੈ। ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ ਰਾਹੁਲ ਸ਼ਰਮਾ ਆਮ ਆਦਮੀ ਕਲੀਨਿਕ ਹਰੀਕੇ ਕਲਾਂ, ਡਾ ਰੱਬੀਨੂਰ ਸਿੰਘ ਆਮ ਆਦਮੀ ਕਲੀਨਿਕ ਭਾਈਕਾ ਕੇਰਾ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਦੀਪਕ ਕੁਮਾਰ ਡੀ.ਪੀ.ਐਮ., ਭੁਪਿੰਦਰ ਸਿੰਘ ਸਟੈਨੋ, ਲੱਕੀ ਕੁਮਾਰ ਕਲਰਕ ਹਾਜ਼ਰ ਸਨ।

  • Related Posts

    ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ 

    Spread the love

    Spread the loveਝਬਾਲ,27=ਸਤੰਬਰ (ਮੱਖਣ ਮਨੋਜ )-ਪੰਜਾਬ ਕਾਂਗਰਸ ਓ ਬੀ ਸੀ ਵਿੰਗ ਦੇ ਰਾਸ਼ਟਰੀ ਮੀਤ ਪ੍ਰਧਾਨ ਕੰਵਰਦੀਪ ਸਿੰਘ ਸੈਣੀ ਨੇ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਦੀ ਪ੍ਰਕਿਰਿਆ ਤਹਿਤ ਤਰਨ ਤਾਰਨ ਹਲਕੇ…

    ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ

    Spread the love

    Spread the loveਸ੍ਰੀ ਗੋਇੰਦਵਾਲ ਸਾਹਿਬ, 26 ਸਤੰਬਰ (ਸਤਵਿੰਦਰ ਸਿੰਘ ਬੁੱਗਾ) — ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸਿਆਸੀ ਸਰਗਰਮੀਆਂ ਦੇ ਦਰਮਿਆਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਰਾਬਤਾ ਲਗਾਤਾਰ…

    Leave a Reply

    Your email address will not be published. Required fields are marked *