ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ, 24 ਜੂਨ ()- ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟਐਂਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਰੀਕੁਇਟਮੈਂਟ ਐਸੋਸੀਏਟ ਦੀ 10 ਅਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿਖਣੀ ਆਉਣੀ ਲਾਜ਼ਮੀ ਹੈ। ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *