ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ ਲਗਾਤਾਰ ਗਤੀਵਿਧੀਆਂ:

Spread the love

ਸ਼੍ਰੀ ਮੁਕਤਸਰ ਸਾਹਿਬ, 24 ਜੂਨ ()- ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਅੱਜ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ , ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਕੁਲਬੀਰ ਸਿੰਘ, ਬਲਜਿੰਦਰ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਬ੍ਰਡਿੰਗ ਚੈਕਰ ਵਲੋ ਅੱਜ ਆਦੇਸ਼ ਨਗਰ, ਰਣਜੀਤ ਏਵੀਨਿਊ, ਕਬੀਰ ਇਨਕਲੇਵ ਅਤੇ ਹੋਰ ਜਨਤਕ ਥਾਵਾਂ ਵਿਚ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *