ਕੈਬਨਿਟ ਮੰਤਰੀ ਨੇ ਮਲੋਟ ਹਲਕੇ ‘ਚ 10-10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਆਂਗਨਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ

Spread the love

ਮਲੋਟ, 24 ਮਲੋਟ ()- ਪੰਜਾਬ ਦੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਤਿੰਨ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਅਤੇ ਚੰਗੀ ਗੁਣਵੱਤਾ ਵਾਲੇ ਸਮਾਨ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇੱਥੇ ਬੱਚਿਆਂ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਜ ਮਲੋਟ ਸ਼ਹਿਰ ਦੇ ਵਾਰਡ ਨੰਬਰ 18, ਪਿੰਡ ਔਲਖ ਅਤੇ ਪਿੰਡ ਕਿੰਗਰਾ ਵਿਖੇ ਲਗਭਗ 30 ਲੱਖ ਰੁਪਏ ਦੀ ਲਾਗਤ ਦੇ ਨਾਲ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ, ਸੁਪਰਵਾਈਜ਼ਰ ਕੁਲਦੀਪ ਕੌਰ, ਸੁਪਰਵਾਈਜ਼ਰ ਭੁਪਿੰਦਰ ਕੌਰ, ਸਮੂਹ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *