ਢਾਹਾਂ ਕਲੇਰਾਂ ਹਸਪਤਾਲ ਵਿਖੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ,

Spread the love

ਬੰਗਾ , 24 ਜੂਨ ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਮਿਤੀ 01 ਜੁਲਾਈ  ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਰਿਹਾ ਹੈ । ਇਹ ਜਾਣਕਾਰੀ ਸ. ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪ੍ਰੈੱਸ ਨੂੰ ਦਿੱਤੀ । ਸ. ਢਾਹਾਂ  ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਯੂਰੋਲੌਜੀ ਵਿਭਾਗ ਵਿਚ 01 ਜੁਲਾਈ  2025 ਤੋਂ 15 ਜੁਲਾਈ 2025 ਤੱਕ ਲਗਾਏ ਜਾ ਰਹੇ 15 ਦਿਨਾਂ ਫਰੀ ਚੈੱਕਅੱਪ ਕੈਂਪ ਵਿਚ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ ਦੀਆਂ ਬਿਮਾਰੀਆਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ ਦਾ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿਚ ਦਰਦਾਂ ਦੀ ਬਿਮਾਰੀਆਂ ਦਾ ਫਰੀ ਚੈੱਕਅੱਪ ਹਸਪਤਾਲ ਦੇ ਯੂਰੋਲੌਜੀ ਮਾਹਿਰ ਡਾਕਟਰ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਰੋਜ਼ਾਨਾ 9 ਵਜੇ ਤੋਂ 1 ਵਜੇ ਤੱਕ ਕੀਤਾ ਜਾਵੇਗਾ । ਕੈਂਪ ਦੌਰਾਨ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੈਂਪ ਮਰੀਜ਼ਾਂ ਨੂੰ ਹਸਪਤਾਲ ਵੱਲੋਂ ਲੈਬ ਟੈਸਟ ਜਿਵੇਂ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾ ਰਹੀ ਹੈ । ਇਸ ਮੌਕੇ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਵੀ ਰਿਆਇਤੀ ਦਰਾਂ ਵਿਚ ਕੀਤੇ ਜਾਣਗੇ । ਉਹਨਾਂ ਨੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ 1 ਜੁਲਾਈ ਤੋਂ ਆਰੰਭ ਹੋ ਰਹੇ 15 ਦਿਨਾਂ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਸ. ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ(ਯੂਰੋਲੌਜੀ) ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *