ਸੋਮਵਾਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ਤੇ ਗਾਇਕ ਸਾਧੂ ਸਿੰਘ ਰੋਮਾਣਾ

Spread the love
ਗਿੱਦੜਬਾਹਾ, 28 ਜੂਨ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬੀ ਗਾਇਕੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਗਾਇਕ ਸਾਧੂ ਸਿੰਘ ਰੋਮਾਣਾ ਦੂਰਦਰਸ਼ਨ ਕੇਂਦਰ ਜਲੰਧਰ ਤੇ ਆਪਣੇ ਗੀਤ ਲੈ ਕੇ ਸਰੋਤਿਆਂ ਦੇ ਰੂਬਰੂ ਹੋਣਗੇ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਵੱਡੇ ਭਰਾ ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕਿ ਦੂਰਦਰਸ਼ਨ ਕੇਂਦਰ ਵੱਲੋਂ ਸੁਖਵਿੰਦਰ ਕੁਮਾਰ ਦੀ ਨਿਰਦੇਸ਼ਨਾ ਹੇਠ ਪ੍ਰੋਗਰਾਮ ,ਗੀਤ ਧਮਾਲ, ਵਿੱਚ ਗਾਇਕ ਸਾਧੂ ਸਿੰਘ ਰੋਮਾਣਾ ਆਪਣੇ ਦੋ ਗੀਤਾਂ ਦਾ ਫਿਲਮਾਂਕਣ ਕੀਤਾ ਗਿਆ ।ਉਨਾਂ ਦੱਸਿਆ ਕਿ ਪ੍ਰੋਗਰਾਮ ,ਗੀਤ ਧਮਾਲ,ਦੂਰਦਰਸ਼ਨ ਕੇਂਦਰ ਜਲੰਧਰ ਤੇ ਹਰ ਹਫਤੇ ਦਿਨ ਸੋਮਵਾਰ ਨੂੰ 7 ਵਜੇ ਤੋਂ ਲੈ ਕੇ 8 ਵਜੇ ਤੱਕ ਆਵੇਗਾ ਅਤੇ ਅਗਲੇ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਦੁਬਾਰਾ ਪੇਸ਼ ਕੀਤਾ ਜਾਵੇਗਾ । ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਪੇਸ਼ਕਾਰੀ ਪੰਜਾਬੀ ਸੱਭਿਆਚਾਰ ਦੇ ਅਲੰਬਰਦਾਰ ਨਰੇਸ਼ ਰੁਪਾਣਾ ਕਰਨਗੇ । ਉਹਨਾਂ ਦੱਸਿਆ ਕਿ ਪੰਜਾਬੀ ਗੀਤਕਾਰੀ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲੇ ਗੀਤਕਾਰ ਪਰਮਜੀਤ ਸਿੰਘ ਨਿੱਕੇ ਘੁੰਮਣ ਵੱਲੋਂ ਅਤੇ ਦੂਸਰਾ ਗੀਤ ਪੰਜਾਬੀ ਗੀਤਕਾਰੀ ਦੇ ਸਿਰਮੌਰ ਰਚਿਤਾ ਜੱਗਾ ਸਿੰਘ ਬਰਾੜ ਛੱਤਿਆਣਾ ਵੱਲੋਂ ,ਨਾ ਕੋਈ ਰਿਸ਼ਤਾ ਲੋਕੋ ਮਾਂ ਵਰਗਾ, ਗੀਤ ਕਲਮਬੱਧ ਕੀਤਾ ਗਿਆ ਹੈ । ਇਸ ਮੌਕੇ ਗਾਇਕ ਸਾਧੂ ਸਿੰਘ ਰੋਮਾਣਾ ਤੇ ਉਹਨਾਂ ਦੇ ਸਹਿਯੋਗੀ ਹਾਜ਼ਰ ਸਨ ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *