ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Spread the love

ਸ੍ਰੀ ਮੁਕਤਸਰ ਸਾਹਿਬ,  ਜੁਲਾਈ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜੋ ਨੌਜਵਾਨ ਪੰਜਾਬ ਪੁਲਿਸ, ਸੀ.ਆਰ.ਪੀ.ਐਫ., ਬੀ.ਐਸ.ਐਫ. ਅਤੇ ਸੀ.ਏ.ਪੀ.ਐਫ. ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਅਤੇ ਜਿਨ੍ਹਾਂ ਯੁਵਕਾਂ ਨੇ ਲਿਖਤੀ ਪੇਪਰ ਪਾਸ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਦੀ ਉੱਤਰ ਕਾਪੀ ਆ ਗਈ ਹੈ, ਉੱਤਰ ਕਾਪੀ ਚੈੱਕ ਕਰਨ ਉਪਰੰਤ ਜਿਹੜੇ ਯੁਵਕ ਪਾਸ ਹਨ ਅਤੇ ਫਿਜ਼ੀਕਲ੍ਹ ਦੀ ਤਿਆਰੀ ਕਰਨਾ ਚਾਹੁੰਦੇ ਹਨ। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਫਿਜ਼ੀਕਲ੍ਹ ਦੀ ਤਿਆਰੀ ਚੱਲ ਰਹੀ ਹੈ, ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਦਸਤਾਵੇਜ਼ ਲੈ ਕੇ ਫਿਜ਼ੀਕਲ੍ਹ ਦੀ ਤਿਆਰੀ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੌਜਵਾਨ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਯੁਵਕ ਰੋਜ਼ਾਨਾ ਘਰ ਤੋਂ ਆਉਣ/ਜਾਣ ਵੀ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸਪੰਰਕ ਕੀਤਾ ਜਾ ਸਕਦਾ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *