ਪੁਲਿਸ ਵੱਲੋਂ ਇੰਟੈਲੀਜੈਂਸ ਅਧਾਰਤ ਕਾਰਵਾਈ ਦੌਰਾਨ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼

Spread the love

ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਐਸ ਪੀ ਡੀ ਮਨਮੀਤ ਸਿੰਘ ਢਿਲੋਂ ਅਤੇ ਡੀਐਸਪੀ ਜਸਪਾਲ ਸਿੰਘ ਦੀ ਨਿਗਰਾਨੀ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਇੰਟੈਲੀਜੈਂਸੀ ’ਤੇ ਕਾਰਵਾਈ ਕਰਦਿਆ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨੂੰ ਬੇਨਕਾਬ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਥਾਣਾ ਕਬਰਵਾਲਾ ਦੀ ਪੁਲਿਸ ਪਾਰਟੀ ਨੇ ਪਿੰਡ ਪੱਕੀ ਟਿੱਬੀ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ, ਜਿਨ੍ਹਾਂ ਦੀ ਤਲਾਸ਼ੀ ਦੌਰਾਨ 03 ਨਜਾਇਜ਼ 32 ਬੋਰ ਪਿਸਤੌਲਾਂ ਅਤੇ 05 ਮੈਗਜ਼ੀਨ ਬਰਾਮਦ ਹੋਏ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਕੋਚ, ਪੁੱਤਰ ਬਲਦੇਵ ਸਿੰਘ ਨਿਵਾਸੀ ਪਿੰਡ ਠੱਠੀ ਭਾਈ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਜਿਸ ਉਪਰ ਥਾਣਾ ਫਰੀਦਕੋਟ, ਜਲੰਧਰ ਰੂਰਲ ਅਤੇ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਵਿਖੇ ਵੀ ਪਹਿਲਾਂ ਵੀ ਮੁਕੱਦਮੇ ਦਰਜ਼ ਹਨ, ਦੂਸਰੇ ਮੁਲਜ਼ਮ ਦੀ ਪਹਿਚਾਣ ਸੁਖਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਨਿਵਾਸੀ ਪਿੰਡ ਸੇਖਾ ਖੁਰਦ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਦੋਵੇਂ ਮੁਲਜ਼ਮਾਂ ਦੇ ਖਿਲਾਫ਼ ਥਾਣਾ ਕਬਰਵਾਲਾ ਵਿਖੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਤੇ ਮੁਢਲੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਫਰੀਦਕੋਟ ਵਿੱਚ ਆਪਣੇ ਸੰਪਰਕ ਵਿਅਕਤੀ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਸੀ, ਜੋ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਗੈਂਗ ਮੈਂਬਰ ਦੇ ਹੁਕਮਾਂ ’ਤੇ ਕਰ ਰਹੇ ਸਨ। ਇਸ ਕਾਰਵਾਈ ਰਾਹੀਂ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਬਣਾਇਆ ਗਿਆ ਹੈ। ਹਥਿਆਰ ਸਪਲਾਈ ਚੇਨ ਨਾਲ ਜੁੜੇ ਹੋਰ ਅਪਰਾਧੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

  • Related Posts

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਦੀ ਮੰਗ, 3500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ

    Spread the love

    Spread the loveਖੰਨਾ, 10 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ)ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ (ਜ਼ਿਲ੍ਹਾ…

    Leave a Reply

    Your email address will not be published. Required fields are marked *