ਸ਼੍ਰੋਮਣੀ ਅਕਾਲੀ ਦਲ ਆਗੂ ਸੁਰਜੀਤ ਸਿੰਘ ਨਾਗੀ ਭਾਜਪਾ ਵਿੱਚ ਸ਼ਾਮਲ ਹੋਏ ਸਰੂਪ ਚੰਦ ਸਿੰਗਲਾ ਨੇ ਉਨ੍ਹਾਂ ਨੂੰ ਸਨਮਾਨ ਨਾਲ ਸ਼ਾਮਲ ਕੀਤਾ

Spread the love
ਬਠਿੰਡਾ 3 ਜੁਲਾਈ (ਰਾਜੇਸ਼ ਗੋਇਲ) ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੇ ਸੰਗਤ ਮੰਡੀ ਵਿਖੇ ਰੋਜ਼ਾਨਾ ਸਪੋਕਸਮੈਨ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਲਾਇਨੋ ਪਾਰ ਇਲਾਕੇ ਵਿੱਚ ਉਸ ਸਮੇਂ ਝਟਕਾ ਲੱਗਾ ਜਦੋਂ ਸੀਨੀਅਰ ਯੂਥ ਅਕਾਲੀ ਆਗੂ ਸੁਰਜੀਤ ਸਿੰਘ ਨਾਗੀ, ਜਿਨ੍ਹਾਂ ਨੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ, ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਰਜੀਤ ਸਿੰਘ ਨਾਗੀ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਰਸਮ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਬਠਿੰਡਾ ਨੇ ਨਿਭਾਈ। ਇਸ ਮੌਕੇ ਕਈ ਹੋਰ ਕਾਰੋਬਾਰੀ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਸੁਰਜੀਤ ਸਿੰਘ ਨਾਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਲਈ ਸੰਘਰਸ਼ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਕੋਈ ਸਤਿਕਾਰ ਨਹੀਂ ਹੈ, ਨਵੇਂ ਅਕਾਲੀ ਆਗੂ ਆਪਣੇ ਪੱਧਰ ‘ਤੇ ਆਪਣੇ ਆਪ ਨੂੰ ਹਲਕਾ ਇੰਚਾਰਜ ਦੱਸਦੇ ਹਨ, ਪਰ ਵਰਕਰਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿੱਤ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਪ੍ਰੇਮੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਨਾਗੀ ਦਾ ਲਾਈਨਪਾਰ ਇਲਾਕੇ ਸਮੇਤ ਸ਼ਹਿਰ ਵਿੱਚ ਬਹੁਤ ਪ੍ਰਭਾਵ ਹੈ ਅਤੇ ਉਹ ਇੱਕ ਮਿਹਨਤੀ ਵਰਕਰ ਹਨ, ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਨਾਗੀ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਨੂੰ ਪਹਿਲ ਦਿੰਦਾ ਹੈ ਅਤੇ ਮਿਹਨਤੀ ਵਰਕਰਾਂ ਵੱਲ ਕੋਈ ਧਿਆਨ ਨਹੀਂ ਦਿੰਦਾ, ਜਿਸ ਕਾਰਨ ਅੱਜ ਪਾਰਟੀ ਦੀ ਹਾਲਤ ਇਸ ਮੁਕਾਮ ‘ਤੇ ਪਹੁੰਚ ਗਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਸੂਬੇ ਦੇ ਹਾਲਾਤ ਵਿਗੜ ਗਏ ਹਨ ਪਰ ਮੁੱਖ ਮੰਤਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀਆਂ ਨੂੰ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ।
ਇਸ ਤੋਂ ਇਲਾਵਾ ਚੰਦਰਾ, ਹੈਪੀ ਫੈਂਸੀ ਕਲੋਥਸ ਹਾਊਸ, ਰਜਿੰਦਰ, ਸੁਰਜੀਤ ਸਿੰਘ (ਜੀਤ ਭਾਈ) ਸਮੇਤ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋਏ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *