ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿੱਚ ਲਗਾਏ ਮੁਫ਼ਤ ਆਰ ਓ

Spread the love

ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ ਵਿੱਚ ਮੁਫ਼ਤ ਆਰ ਓ ਸਿਸਟਮ ਲਗਾਏ ਜਾ ਰਹੇ ਹਨ।ਇਸ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਾਮ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ( ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿੱਚ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਮੁਫ਼ਤ ਆਰ ਓ ਸਿਸਟਮ ਲਗਾਏ ਗਏ ਹਨ ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ ਵੱਲੋਂ ਮੋਕੇ ਤੇ ਜਾ ਕੇ ਫਿੱਟ ਕਰਵਾਏ ਗਏ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਮਾੜਾ ਹੋਣ ਕਾਰਨ ਲੋਕ ਵੱਖ ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਸ ਪਾਣੀ ਦਾ ਖਾਸਕਰ ਬੱਚਿਆਂ ਦੀ ਸਿਹਤ ਦੇ ਬਹੁਤ ਹੀ ਮਾੜਾ ਅਸਰ ਪੈਂਦਾ ਹੈ ਕਿਉਂਕਿ ਬੱਚੇ ਮਜਬੂਰੀ ਵੱਸ ਇਹ ਮਾੜਾ ਪਾਣੀ ਪੀਣ ਲਈ ਮਜਬੂਰ ਸਨ ਤਾਂ ਸਕੂਲ ਸਟਾਫ ਵੱਲੋਂ ਡਾਕਟਰ ਓਬਰਾਏ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਆਰ ਓ ਸਿਸਟਮ ਲਗਾਉਣ ਦੀ ਮੰਗ ਕੀਤੀ ਗਈ ਸੀ ਤਾਂ ਡਾਕਟਰ ਓਬਰਾਏ ਵੱਲੋਂ ਤਰੁੰਤ ਪ੍ਰਵਾਨ ਕਰਕੇ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਆਰ ਲਗਾਉਣ ਲਈ ਕਿਹਾ ਗਿਆ ਸੀ। ਇਸ ਉਪਰੰਤ ਸਕੂਲ ਸਟਾਫ ਵੱਲੋਂ, ਬੱਚਿਆਂ ਵੱਲੋਂ, ਸਕੂਲ ਦੀ ਕਮੇਟੀ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *