ਸਿਹਤ ਵਿਭਾਗ ਵਲੋਂ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਕੀਤੀ ਗਈ ਜਾਂਚ ਅਤੇ ਭਰੇ ਗਏ ਸੈਂਪਲ:

Spread the love

ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਸਿਹਤ ਵਿਭਾਗ ਵਲੋਂ ਡਾ ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਇਸ ਸਬੰਧ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵਲੋਂ ਮਲੋਟ ਦੀਆਂ ਵੱਖ ਵੱਖ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਰੱਖਣ ਵਾਲੀਆਂ ਦੁਕਾਨਾ ਦੀ ਜਾਂਚ ਕੀਤੀ ਗਈ ਅਤੇ ਪ੍ਰੋਟੀਨ ਪਾਊਡਰ ਅਤੇ ਫੂਡ ਸਪਲੀਮੈਂਟਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੁਪਿੰਦਰ ਕੁਮਾਰ ਨੇ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।ਸਿਹਤ ਵਿਭਾਗ ਦੀ ਟੀਮ ਵਲੋਂ ਮਲੋਟ ਵਿਖੇ ਵੱਖ ਵੱਖ ਥਾਵਾਂ ਤੇ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਬਰਸਾਤੀ ਮੌਸਮ ਦੋਰਾਨ ਖਾਣ ਪੀਣ ਵਾਲੀਆਂ ਵਸਤੂਆ ਨੂੰ ਖਰਾਬ ਹੋਣ ਤੋਂ ਬਚਾਅ ਕੇ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਵਰਤਾਉਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਇਸ ਮੌਕੇ ਗੌਰਵ ਕੁਮਾਰ ਫੂਡ ਸੇਫਟੀ ਅਫਸਰ ਅਤੇ ਸਿਵਲ ਸਰਜਨ ਦਫਤਰ ਦੀ ਫੂਡ ਸੇਫਟੀ ਟੀਮ ਹਾਜ਼ਰ ਸੀ।
ਫੋਟੋ ਕੈਪਸ਼ਨ: ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ।

  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    Leave a Reply

    Your email address will not be published. Required fields are marked *