ਡੇਂਗੂ ਵਿਰੋਧੀ ਗਤੀਵਿਧੀਆਂ ਦੀ ਆੜ ’ਚ ਸਿਹਤ ਵਿਭਾਗ ਕਰਦਾ ਦੁਕਾਨਾਂ ਦੀ ਮਸ਼ਹੂਰੀ

Spread the love

ਸ਼੍ਰੀ ਮੁਕਤਸਰ ਸਾਹਿਬ, 04 ਜੁਲਾਈ (ਮਨਪ੍ਰੀਤ ਮੋਨੂੰ/ਗੁਰਮੀਤ ਵਰਮਾ)- ਸਿਹਤ ਵਿਭਾਗ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ”ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਾਰਜਕਾਰੀ ਸਿਵਲ ਸਰਜਨ ਡਾ ਕੁਲਤਾਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲ਼ੈਕੇ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾਂਦੀਆਂ ਹਨ। ਪਰ ਇਥੇ ਹੈਰਾਨੀ ਦੀ ਗੱਲ ਇਹ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਦੇ ਨਾਲ-ਨਾਲ ਪ੍ਰਾਇਵੇਟ ਦੁਕਾਨਾਂ ਤੇ ਕੰਸਲਟੈਂਟਾ ਦੀ ਪ੍ਰਮੋਸ਼ਨ ਵੀ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੀ ਟੀਮ ਜੋ ਸਮੇਂ ਸਮੇਂ ’ਤੇ ਡੇਂਗੂ ਵਿਰੋਧੀ ਗਤੀਵਿਧੀਆ ਕਰਦੀ ਰਹਿੰਦੀ ਹੈ, ਉਨ੍ਹਾਂ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਗੋਇਲ ਓਵਰਸੀਜ਼ ਵੀਜਾ ਕੰਸਲਟੈਂਟ ਦੀ ਮਸ਼ਹੂਰੀ ਕਰਦਿਆ ਟੀ-ਸ਼ਰਟਾਂ ਵੰਡੀਆਂ ਗਈਆਂ, ਜਿਨ੍ਹਾਂ ਉਪਰ ਡੇਂਗੂ ਪ੍ਰਤਿ ਜਾਗਰੂਕਤਾ ਸਬੰਧੀ ਛੋਟੇ ਜਿਹੇ ਚਿੱਤਰ ਦੇ ਨਾਲ ਨਾਲ ਵੱਡੇ ਅੱਖਰਾਂ ਵਿੱਚ ਕੰਸਲਟੈਂਟ ਦੀ ਇਸ਼ਤਿਹਾਰਬਾਜ਼ੀ ਤੇ ਮੋਬਾਇਲ ਨੰਬਰ ਵੀ ਪ੍ਰਕਾਸ਼ਿਤ ਕੀਤਾ ਹੋਇਆ ਸੀ। ਸ੍ਰੀ ਮੁਕਤਸਰ ਸਾਹਿਬ ਸਿਹਤ ਵਿਭਾਗ ਵੱਲੋਂ ਪ੍ਰੈਸ ਨੂੰ ਜਾਰੀ ਕੀਤੀਆਂ ਗਈਆਂ ਫੋਟੋਆਂ ਨੂੰ ਦੇਖ ਕੇ ਲੱਗਦਾ ਹੈ ਕਿ ਡੇਂਗੂ ਪ੍ਰਤਿ ਗਤੀਵਿਧੀਆਂ ਨੂੰ ਗੰਭੀਰਤਾਂ ਸਾਹਿਤ ਕਰਨ ਦੀ ਬਜਾਏ ਦੁਕਾਨਾਂ ਦੀਆਂ ਪ੍ਰੋਮੋਸ਼ਨਾਂ ਕਰਨ ਵਿੱਚ ਵਧੇਰੇ ਧਿਆਨ ਦਿੱਤਾ ਜਾ ਰਿਹਾ ਲੱਗਦਾ ਹੈ।
ਕੀ ਕਹਿਣਾ ਹੈਲਥ ਇੰਸ: ਲਾਲ ਚੰਦ ਦਾ
ਜਦੋਂ ਇਸ ਸਬੰਧੀ ਹੈਲਥ ਇੰਸਪੈਟਰ ਲਾਲ ਚੰਦ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ ਜਵਾਬ ਦੇਣ ਦੀ ਬਜਾਏ ਸਿਰਫ਼ ਇਨ੍ਹਾ ਕਹਿ ਕੇ ਫੋਨ ਕੱਟ ਦਿੱਤਾ ਕਿ ਸਾਨੂੰ ਤਾਂ ਜਿਸ ਤਰ੍ਹਾਂ ਸੀਨੀਅਰ ਅਧਿਕਾਰੀਆਂ ਵੱਲੋਂ ਅਦਾਇਤਾਂ ਦਿੱਤੀਆਂ ਗਈਆਂ ਸਨ, ਉਸ ਅਨੁਸਾਰ ਹੀ ਉਨ੍ਹਾਂ ’ਤੇ ਹੀ ਅਮਲ ਕੀਤਾ।
ਕੈਪਸ਼ਨ: ਟੀ ਸ਼ਰਟਾ ਨਾਲ ਫੋਟੋਆਂ ਖਿਚਾਊਣ ਸਮੇਂ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *