ਮਿਲਕ ਪਲਾਂਟ ਆਊਟਸੌਰਸ ਯੂਨੀਅਨ ਫ਼ਰੀਦਕੋਟ ਦੀ ਸਰਬਸੰਮਤੀ ਨਾਲ ਹੋਈ ਚੋਣ 

Spread the love
 ਸਰਕਾਰ ਲੰਮੇ ਅਰਸੇ ਤੋਂ ਕੰਮ ਕਰਦੇ ਵੇਰਕਾ ਪਲਾਂਟਾ ਦੇ ਵਰਕਰਾ ਨੂੰ ਤਜਰਬੇ ਦੇ ਆਧਾਰ ਤੇ ਰੈਗੂਲਰ ਕਰੇ – ਸੁਖਦੀਪ ਸਿੰਘ
 ਮਲੋਟ, 02 ਦਸੰਬਰ ( ਵਰਿੰਦਰ ਬੱਬੂ ) 1 ਦਸੰਬਰ ਫ਼ਰੀਦਕੋਟ – ਵੇਰਕਾ ਮਿਲਕ ਪਲਾਂਟ ਆਊਟਸੌਰਸ ਯੂਨੀਅਨ ਫ਼ਰੀਦਕੋਟ ਦੀ ਚੋਣ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ, ਫਿਰੋਜ਼ਪੁਰ ਪ੍ਰਧਾਨ ਬਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਸੁਖਦੀਪ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਵਜ਼ੋ ਚੁਣਿਆ ਗਿਆ।ਜਤਿੰਦਰਪਾਲ ਸਿੰਘ ਤਰਮਾਲਾ ਸੀਨੀਅਰ ਮੀਤ ਪ੍ਰਧਾਨ ,ਅਮਨਦੀਪ ਸਿੰਘ ਮੀਤ ਪ੍ਰਧਾਨ ,ਗੁਰਮੇਲ ਸਿੰਘ ਜਨਰਲ ਸਕੱਤਰ/ਖ਼ਜਾਨਚੀ,ਬਲਜਿੰਦਰ ਸਿੰਘ ਕਮੇਟੀ ਮੈਂਬਰ ਵਜੋਂ ਹੋਈ। ਇਸ ਮੌਕੇ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੋਲ ਸਹਿਕਾਰਤਾ ਵਿਭਾਗ ਹੋਣ ਦੇ ਬਾਵਜੂਦ ਵੀ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਜਗ੍ਹਾ ਵਧਾਇਆ ਜਾ ਰਿਹਾ ਹੈ ਇਸ ਲਈ ਮੰਗ ਕੀਤੀ ਕਿ ਵੇਰਕਾ ਮਿਲਕ ਪਲਾਂਟਾਂ ਵਿੱਚ ਨਿਜੀਕਰਣ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਤੇ ਲੰਮੇ ਅਰਸੇ ਤੋਂ ਕੰਮ ਕਰਦੇ ਵਰਕਰਾ ਨੂੰ ਤਜਰਬੇ ਦੇ ਆਧਾਰ ਤੇ ਰੈਗੂਲਰ ਕੀਤਾ ਜਾਵੇ ਇਸ ਦੇ ਨਾਲ ਹੀ ਪ੍ਰਧਾਨ ਵੱਲੋ ਦਸਿਆ ਗਿਆ ਕਿ ਜੇਕਰ ਮੁੱਖ ਮੰਤਰੀ ਪੰਜਾਬ ਮੀਟਿੰਗ ਵਿੱਚ ਬੈਠ ਕੇ
ਮਸਲਿਆ ਦਾ ਹੱਲ ਨਹੀਂ ਕਰਦਾ ਤਾਂ ਠੇਕਾ ਸੰਗਰਸ਼ ਮੋਰਚਾ ਪੰਜਾਬ ਵੱਲੋਂ 5 ਦਸੰਬਰ ਤੋਂ ਸੂਬਾ ਪੱਧਰੀ ਕਨਵੈਸ਼ਨਾ ਕਰਕੇ ਸੰਗਰਸ਼ ਕੀਤਾ ਜਾਵੇਗਾ| ਇਸ ਮੌਕੇ ਮੈਬਰ ਗੁਰਭੇਜ ਸਿੰਘ,ਰਾਜਵਿੰਦਰ ਸਿੰਘ,ਵੀਰਪਾਲ ਸਿੰਘ, ਹਰਮਨਦੀਪ ਸਿੰਘ, ਬਲਜਿੰਦਰ ਸਿੰਘ, ਸ਼ੁਭਮ ਕੁਮਾਰ , ਮਹਿਕਦੀਪ ਸਿੰਘ ਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *