ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ

Spread the love
ਕਪੂਰਥਲਾ, 2 ਜੁਲਾਈ ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਮੇਜ਼ਬਾਨ ਸਕੂਲ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਰੇਨੂ ਅਰੋੜਾ ਨੇ ਵੀ ਸ਼ਿਰਕਤ ਕੀਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਮੇਰੀਯੇਨ ਵਾਈਸੋਹਾ ਮੁੱਖ ਬੁਲਾਰੇ ਵੱਜੋਂ ਸ਼ਾਮਲ ਹੋਏ । ਉਹਨਾਂ ਨੇ ਫੋਨੇਟਿਕਸ ਐਂਡ ਮੋਰਲ ਵੈਲਿਊਯ ਵਿਸ਼ੇ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ । ਇਸ ਵਿਸ਼ੇ ਤੇ ਬੋਲਦਿਆਂ ਉਨ੍ਹਾਂ ਅੰਗਰੇਜ਼ੀ ਭਾਸ਼ਾ ਦੇ ਅੱਖਰਾਂ ਦੀ ਸਹੀ ਉਚਾਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਨੈਤਿਕ ਸਿਧਾਂਤਾਂ ਬਾਰੇ ਵੀ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਇਮਾਨਦਾਰੀ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਲਈ ਹੀ ਜਰੂਰੀ ਹੁੰਦੀ ਹੈ। ਉਨ੍ਹਾਂ ਅਧਿਆਪਕਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਬਹੁਤ ਹੀ ਸਹਿਜਤਾ ਨਾਲ ਦਿੱਤੇ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *