ਤੜਕਸਾਰ ਹੀ ਪੁਲਿਸ ਨੇ ਜਿਲ੍ਹੇ ’ਚ ਨਸ਼ਾ ਹੋਟਸਪਾਟ ਇਲਾਕੇ ’ਚ ਚਲਾਇਆ ਸਰਚ ਆਪ੍ਰੇਸ਼ਨ

Spread the love
ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ ’ਕਾਰਡਨ ਐਂਡ ਸਰਚ ਓਪਰੇਸ਼ਨ’ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਕ) ਫਰੀਦਕੋਟ ਦੀ ਸੁਪਰਵੀਜਨ ਵਿੱਚ ਸਵੇਰੇ ਸੁਭਾ 6:00 ਵਜੇ ਤੋ 08:00 ਵਜੇ ਤੱਕ ਚਲਾਇਆ ਗਿਆ। ਜਿਸ ਦੌਰਾਨ ਗਜਟਿਡ ਅਫਸਰਾਨ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ. ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਸ਼ੱਕੀ ਥਾਵਾਂ ’ਤੇ ਨਿਗਾ ਰੱਖੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਨੇ ਇਸ ਸਬੰਧੀ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਚਲਾਇਆ ਗਿਆ ਇਹ ’ਕਾਰਡਨ ਐਂਡ ਸਰਚ ਓਪਰੇਸ਼ਨ’ ਨਸ਼ਾ ਤਸਕਰਾਂ ਖ਼ਿਲਾਫ਼ ਸਾਡੇ ਜ਼ੀਰੋ ਟੋਲਰੇਂਸ ਅਭਿਆਨ ਦਾ ਹਿੱਸਾ ਹੈ। ਇਹ ਸਰਚ ਆਪਰੇਸ਼ਨ 3 ਗਜਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ 8 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 200 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਵੱਲੋਂ ਨਸ਼ੇ ਦੀ ਤਸਕਰੀ ’ਚ ਸ਼ਾਮਿਲ ਸ਼ੱਕੀ ਵਿਅਕਤੀਆਂ ਦੀ ਜਾਂਚ, ਵਹੀਕਲ ਚੈਕਿੰਗ ਅਤੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਜਾਚ ਕੀਤੀ ਗਈ। ਉਹਨਾ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਇਨ੍ਹਾਂ ਸੁਚੱਜੀਆਂ ਕਾਰਵਾਈਆਂ ਨਾਲ ਜ਼ਿਲ੍ਹਾ ਫਰੀਦਕੋਟ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਨਸ਼ਾ ਤਸਕਰੀ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ 1 ਵਿਅਕਤੀ ਨੂੰ ਰਾਊਡ ਅੱਪ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾ ਦੀ ਚੈਕਿੰਗ ਵੀ ਕੀਤੀ ਗਈ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *