ਧਾਰਮਿਕ ਗ੍ਰੰਥਾਂ ਅਨੁਸਾਰ ਗਉਮਾਤਾ ਵਿੱਚ 33 ਕਰੋੜ ਦੇਵੀ-ਦੇਵਤੇ ਨਿਵਾਸ ਕਰਦੇ ਹਨ – ਬਿੱਟੂ ਬਾਦਲ 

Spread the love
 ਜੈਤੋ, 06 ਜੁਲਾਈ ( ਮਨਪ੍ਰੀਤ ਮੋਨੂੰ ) ਭਾਰਤ ਮਾਤਾ ਅਭਿਨੰਦਨ ਸੰਗਠਨ (ਰਜਿ.) ਦੇ ਖਜ਼ਾਨਚੀ ਰਾਜੀਵ ਸਿੰਗਲਾ ਨੇ ਆਪਣੇ ਜਨਮ ਦਿਨ ਮੌਕੇ ਸ਼੍ਰੀ ਪੰਚਾਇਤੀ ਗਊਸ਼ਾਲਾ ਵਿਖੇ ਮਾਤਾ ਗਉਮਾਤਾ ਨੂੰ ਸਵਾਮਨੀ ਭੇਟ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸੰਗਠਨ ਦੇ ਸੂਬਾ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਨੇ ਕਿਹਾ ਕਿ ਹਿੰਦੂ ਧਰਮ ਵਿੱਚ ਗਉਮਾਤਾ ਨੂੰ ਪਵਿੱਤਰ ਮੰਨਿਆ ਜਾਂਦਾ ਹੈ ਅਤੇ ਇਸ ਵਿੱਚ ਦੇਵੀ-ਦੇਵਤਿਆਂ ਦਾ ਨਿਵਾਸ ਮੰਨਿਆ ਜਾਂਦਾ ਹੈ। ਕੁਝ ਧਾਰਮਿਕ ਗ੍ਰੰਥਾਂ ਅਨੁਸਾਰ ਗਉਮਾਤਾ ਵਿੱਚ 33 ਕਰੋੜ ਦੇਵੀ-ਦੇਵਤਿਆਂ ਦਾ ਨਿਵਾਸ ਮੰਨਿਆ ਜਾਂਦਾ ਹੈ ਅਤੇ ਭਗਵਾਨ ਸ਼ਿਵ, ਵਿਸ਼ਨੂੰ ਅਤੇ ਹੋਰ ਦੇਵਤਿਆਂ ਦਾ ਵੀ ਗਾਂ ਵਿੱਚ ਨਿਵਾਸ ਮੰਨਿਆ ਜਾਂਦਾ ਹੈ। ਗਉਮਾਤਾ ਨੂੰ ਖਾਸ ਕਰਕੇ ਸਵਮਨੀ ਖੁਆਉਣ ਨਾਲ ਦੇਵਤਿਆਂ ਦਾ ਆਸ਼ੀਰਵਾਦ ਪ੍ਰਾਪਤ ਹੂੰਦਾ ਹੈ ਅਤੇ ਭਗਤਾਂ ਦੀਆਂ ਇੱਛਾਵਾਂ ਪੂਰੀਆਂ ਕਰਦੇ ਹਨ। ਸਵਾਮਨੀ ਇੱਕ ਖਾਸ ਕਿਸਮ ਦਾ ਪ੍ਰਸਾਦ ਹੈ ਜੋ ਗਉਮਾਤਾ ਲਈ ਬਣਾਇਆ ਜਾਂਦਾ ਹੈ। ਇਸ ਵਿੱਚ ਆਮ ਤੌਰ ‘ਤੇ ਗੁੜ, ਛੋਲੇ ਅਤੇ ਹੋਰ ਪੌਸ਼ਟਿਕ ਤੱਤ ਹੁੰਦੇ ਹਨ। ਇਹ ਪ੍ਰਸ਼ਾਦ 1.25 ਮਣ (ਲਗਭਗ 50 ਕਿਲੋਗ੍ਰਾਮ) ਦੀ ਮਾਤਰਾ ਵਿੱਚ ਬਣਾਇਆ ਜਾਂਦਾ ਹੈ, ਇਸ ਲਈ ਇਸਨੂੰ ਸਵਾਮਨੀ ਕਿਹਾ ਜਾਂਦਾ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ, ਖਜ਼ਾਨਚੀ ਰਾਜੀਵ ਸਿੰਗਲਾ, ਜਥੇਬੰਦਕ ਸਕੱਤਰ ਅਸ਼ਵਨੀ ਅਰੋੜਾ, ਸੁਧਾਂਸ਼ੂ ਜਿੰਦਲ, ਕੁਲਭੂਸ਼ਣ ਵਿੱਕੀ ਸਿੰਗਲਾ, ਯੋਗੇਸ਼ ਪਿੰਕਾ ਬਾਂਸਲ, ਰਵਿੰਦਰ ਰਿੰਕੂ ਤਾਇਲ, ਆਕਾਸ਼ ਆਸ਼ੂ ਗੁਪਤਾ ਤੋਂ ਇਲਾਵਾ ਰਿਤੂ ਸਿੰਗਲਾ, ਰੀਨਾ ਗੋਇਲ ਅਤੇ ਮਯੰਕ ਸਿੰਗਲਾ ਆਦਿ ਹਾਜ਼ਰ ਸਨ।
 ਫੋਟੋ ਕੈਪਸ਼ਨ: – ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਮੈਂਬਰ ਗਉਮਾਤਾ ਨੂੰ ਸਵਾਮਨੀ ਭੇਟ ਕਰਦੇ ਹੋਏ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *