ਖੇਤ ਪਾਣੀ ਲਾਉਣ ਗਏ ਪਿੰਡ ਸੰਧਵਾਂ ਦੇ ਕਿਸਾਨ ਦਾ ਮਾਰੂ ਹਥਿਆਰਾਂ ਨਾਲ਼ ਕਤਲ

Spread the love
ਕੋਟਕਪੂਰਾ, 7 ਜੁਲਾਈ (ਟਿੰਕੂ ਕੁਮਾਰ) :- ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਸੰਧਵਾਂ ਦੇ ਜਗਮੋਹਨ ਸਿੰਘ (47) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਾਚਾ ਬਲਦੇਵ ਸਿੰਘ ਨੇ ਦੱਸਿਆ ਕਿ ਜਗਮੋਹਨ ਸਿੰਘ, ਮੰਡੀਕਰਨ ਬੋਰਡ ਵਿੱਚ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ ਅਤੇ ਨਾਲ ਨਾਲ ਖੇਤੀਬਾੜੀ ਵੀ ਕਰ ਰਿਹਾ ਸੀ। ਦੇਰ ਰਾਤ ਤਕਰੀਬਨ 2 ਵਜੇ ਉਹ ਆਪਣੇ ਘਰ ਤੋਂ ਖੇਤ ਨੂੰ ਪਾਣੀ ਲਾਉਣ ਵਾਸਤੇ ਗਿਆ ਸੀ। ਜਦੋਂ ਕਾਫੀ ਸਮੇਂ ਤੱਕ ਉਹ ਘਰ ਵਾਪਸ ਨਹੀਂ ਪਰਤਿਆ ਤਾਂ ਪਰਿਵਾਰ ਦੇ ਲੋਕਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਨੂੰ ਬਾਅਦ ਵਿੱਚ ਉਹ ਖੇਤ ’ਚੋਂ ਲਹੂ ਲੁਹਾਨ ਹਾਲਤ ਵਿਚ ਮਿਲਿਆ। ਉਸ ਨੂੰ ਤੁਰੰਤ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੋਟਕਪੂਰਾ ਦੇ ਡੀਐੱਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।
  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *