ਪਕਾਵੀਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗਾ 10,000 ਰੁਪਏ ਪ੍ਰਤੀ ਹੈਕਟੇਅਰ

Spread the love

ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਕਾਵੀਂ ਮੱਕੀ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਕਿਸਾਨ ਭਰਾਵਾਂ ਨੂੰ 10,000/- ਰੁਪਏ ਪ੍ਰਤੀ ਹੈਕਟਅਰ (4000/- ਰੁਪਏ ਪ੍ਰਤੀ ਏਕੜ) ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਪੰਜਾਬ ਵਿੱਚ ਘਟਦੇ ਪਾਣੀ ਦੇ ਪੱਧਰ ਨੂੰ ਰੋਕਣ ਅਤੇ ਪਾਣੀ ਦੀ ਭਵਿੱਖ ਲਈ ਸੰਭਾਲ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਣ ਕਦਮ ਹੈ, ਕਿਉਕਿ ਮੱਕੀ ਦੀ ਫ਼ਸਲ ਨੂੰ ਝੋਨਾ/ਬਾਸਮਤੀ ਦੀ ਤੁਲਨਾ ਵਿੱਚ ਕਾਫੀ ਘੱਟ ਪਾਣੀ ਦੀ ਲੋੜ ਹੁੰਦੀ ਹੈ, ਜਿਸ ਕਾਰਨ ਇਹ ਫਸਲ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਅਤੇ ਫਸਲੀ ਵਿਭਿੰਨਤਾ ਲਈ ਸਹਾਇਕ ਸਿੱਧ ਹੋਵੇਗੀ। ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 200 ਹੈਕਟੇਅਰ (500 ਏਕੜ) ਰਕਬਾ ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚ 20 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਪ੍ਰਤੀ ਪ੍ਰਦਰਸ਼ਨੀ) ਹਨ, ਜਿਨ੍ਹਾਂ ਦੀ ਬਲਾਕ ਵਾਰ ਵੰਡ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਅੱਗੇ ਦੱਸਿਆ ਕਿ ਜੋ ਕਿਸਾਨ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਮੱਕੀ ਦੀ ਬੀਜਾਈ ਕਰਨ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਪੰਜਾਬ ਸਰਕਾਰ ਦੇ ਪੋਰਟਲ www.agrimachinerypb.com ’ਤੇ ਜ਼ਰੂਰ ਕਰਵਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸਾਨ ਮੱਕੀ ਦੀ ਫ਼ਸਲ ’ਤੇ ਖ਼ਰਚ ਕੀਤੇ ਹਰੇਕ ਇਨਪੁੱਟ (ਜਿਵੇਂ ਕਿ ਬੀਜ, ਖਾਦਾਂ, ਕੀਟਨਾਸ਼ਕ ਆਦਿ) ਦੇ ਅਸਲੀ ਬਿੱਲ ਸੰਭਾਲ ਕੇ ਰੱਖਣ, ਤਾਂ ਜੋ ਲੋੜ ਪੈਣ ਤੇ ਵਿਭਾਗ ਦੇ ਸਨਮੁੱਖ ਪੇਸ਼ ਕੀਤੇ ਜਾ ਸਕਣ। ਡਾ. ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਧ ਤੋਂ ਵੱਧ ਮੱਕੀ ਦੇ ਰਕਬੇ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਪਾਣੀ ਦੀ ਬਚਤ ਵਿੱਚ ਆਪਣਾ ਯੋਗਦਾਨ ਪਾਉਣ। ਅੰਤ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਕਿਸਾਨ ਜਿਲ੍ਹੇ ਦੇ ਹੈਲਪ ਡੈਸਕ ਮੋਬ ਨੰ. 98781-66287 ’ਤੇ ਸੰਪਰਕ ਕਰ ਸਕਦੇ ਹਨ।
ਕੈਪਸ਼ਨ: ਖੇਤੀ ਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ।
ਫੋਟੋ ਫਾਇਲ: ਐਮਕੇਐਸ 09-01

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *