ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Spread the love

ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ()- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰ, ਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ‘ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ’ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਛੋਟੇ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਆਂਗਨਵਾੜੀ ਸੈਂਟਰ ਅਤੇ ਮਰੀਜ਼ਾਂ ਦੇ ਸਹੀ ਇਲਾਜ ਲਈ ਅੱਜ ਲੋਕ ਅਰਪਿਤ ਕੀਤਾ ਗਿਆ ਸਿਹਤ ਕੇਂਦਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਤਹਿਤ ਤਰਜੀਹ ਦੇ ਆਧਾਰ ‘ਤੇ ਪੂਰੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਪਿੰਡ ਦੇ ਸਕੂਲ, ਛੱਪੜ ਤੇ ਗਲੀਆਂ-ਨਾਲੀਆਂ ਆਦਿ ਦੀ ਵੀ ਦਸ਼ਾ ਸੁਧਾਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਰਹਿਣ ਸਹਿਣ ਲਈ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਲਗਭਗ ਸਾਰੇ ਹੀ ਪਿੰਡਾਂ ’ਚ ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਹਰ ਘਰ ’ਚ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸ ਲਈ ਪਿੰਡਾਂ ’ਚ ਵੱਧ ਤੋਂ ਵੱਧ ਨਵੀਂਆਂ ਜਲ ਸਪਲਾਈ ਸਕੀਮਾਂ ਬਣਾਉਣ ਦੀ ਯੋਜਨਾ ਹੈ। ਇਸ ਮੌਕੇ ਡਾ. ਹਰਿੰਦਰ ਪਾਲ ਸਿੰਘ ਐਸ.ਐਮ.ਓ. ਲੰਬੀ, ਬੀ.ਡੀ.ਓ. ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਨਿੱਜੀ ਸਹਾਇਕ, ਜਿਉਣ ਸਿੰਘ ਢਾਣੀ ਤੇਲੀਆਂ, ਕਾਕੂ ਸਰਪੰਚ ਤਰਮਾਲਾ, ਰਾਜ ਬਹਾਦਰ ਰੋੜਾਂਵਾਲੀ, ਜਗਸੀਰ ਬਲੋਚ ਖੇੜਾ, ਮਨਪ੍ਰੀਤ ਮਾਹਨੀ ਖੇੜਾ, ਗੁਰਮਨ ਕੰਦੂ ਖੇੜਾ, ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਸਾਬਕਾ ਚੇਅਰਮੈਨ, ਪਰਮ ਭਾਗੂ ਸਰਪੰਚ, ਰਾਜਾ ਮਾਹੂਆਣਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਮੰਦਰ ਸਿੰਘ, ਦਲਜੀਤ ਸਿੰਘ ਖੇਮਾ ਖੇੜਾ, ਬਖਸ਼ੀਸ਼ ਸਿੰਘ, ਹਰਿੰਦਰ ਸਿੰਘ, ਬਲਵੰਤ ਰਾਏ, ਦੇਸ ਰਾਏ, ਹਰਜਿੰਦਰ ਸਿੰਘ ਬਾਬਾ, ਕਰਨਪਾਲ ਸਿੰਘ, ਭਗਵੰਤ ਸਿੰਘ ਸਰਪੰਚ ਢਾਣੀ ਤੇਲੀਆਂ, ਹਰਦੀਪ ਸਿੰਘ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਆਪ ਵਰਕਰ ਹਾਜ਼ਰ ਸਨ।

  • Related Posts

    “ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ

    Spread the love

    Spread the love ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ…

    ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

    Spread the love

    Spread the love ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ…

    Leave a Reply

    Your email address will not be published. Required fields are marked *