ਭਾਰਤ ਵਿਕਾਸ ਪਰਿਸ਼ਦ ਦੇ ਸਥਾਪਨਾ ਦਿਵਸ ’ਤੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਸਨ 1963 ਵਿੱਚ ਸਥਾਪਤ ਭਾਰਤ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪਰਿਸ਼ਦ ਦੇ 63ਵੇਂ ਸਥਾਪਨਾ ਦਿਵਸ ਦੇ ਸ਼ੁਭ ਅਵਸਰ ’ਤੇ ਭਾਰਤ ਵਿਕਾਸ ਪਰਿਸ਼ਦ ਸ਼ਾਖਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਵੇਰੇ 6:30 ਵਜੇ ਤੋਂ 8 ਵਜੇ ਤੱਕ ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।
ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾ ਰਾਕੇਸ਼ ਕਥੂਰੀਆ ਨੇ ਦੱਸਿਆ ਕਿ ਇਹ ਕੈਂਪ ਡਾ. ਸਤਪਾਲ ਸਿੰਘ ਵਾਲੀਆ ਦੀ ਦੇਖ ਰੇਖ ਅਤੇ ਉਨ੍ਹਾਂ ਦੀ ਲੈਬ ਵਿੱਚ ਕੰਮ ਕਰਦੇ ਹਰਜੀਤ ਸਿੰਘ ਅਤੇ ਯੁੱਧਵੀਰ ਸਿੰਘ ਦੇ ਸਹਿਯੋਗ ਨਾਲ ਸੰਪਨ ਹੋਇਆ। ਪ੍ਰੀਸ਼ਦ ਦੇ ਜਰਨਲ ਸਕੱਤਰ ਪ੍ਰੋ: ਬ੍ਰਹਵੇਦ ਸ਼ਰਮਾ ਨੇ ਜਾਣਕਾਰੀ ਦਿੰਤੀ ਕਿ ਇਸ ਕੈਂਪ ਵਿੱਚ ਲਗਭਗ 100 ਮਰੀਜ਼ਾਂ ਦੇ ਖੂਨ, ਵਜਨ ਤੇ ਸ਼ੂਗਰ ਲੈਵਲ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਪ੍ਰੀਸ਼ਦ ਦੇ ਨੀਰਬਲ ਸ਼ਰਮਾ ਨੇ ਕਿਹਾ ਕਿ ਪ੍ਰੀਸ਼ਦ ਵੱਲੋਂ ਸਮੇਂ ਸਮੇਂ ’ਤੇ ਸਮਾਜ ਸੇਵਾ ਦੇ ਅਜਿਹੇ ਕੰਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਬੋਬੀ ਗਾਵੜੀ, ਖਜਾਨਚੀ ਰਾਜੀਵ ਚੁੱਘ, ਬਿਮਲਾ ਜੈਨ, ਪਿ੍ਰੰਸੀਪਲ ਮਨਦੀਪ ਵਾਟਸ, ਸਸ਼ੀ ਆਹੂਜਾ, ਮਾਸਟਰ ਛੋਟੂ ਰਾਮ, ਡਾ. ਵਿਜੈ ਸੁਖੀਜਾ, ਰਮੇਸ਼ ਗੋਇਲ, ਸੀਸ਼ਪਾਲ ਗਿਰਧਰ, ਸੁਰਿੰਦਰ ਗਿਰਧਰ ਤੇ ਜਤਿੰਦਰ ਅਰੋੜਾ ਆਦਿ ਮੌਜੂਦ ਸਨ।
ਕੈਪਸ਼ਨ: ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਗਾਏ ਗਏ ਕੈਂਪ ਦਾ ਦ੍ਰਿਸ਼।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *