ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਗੁਰਦੁਆਰਾ ਸਾਹਿਬ ਹੋਏ ਨਤਮਸਤਕ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ () – ਬੀਤੇਂ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਅੱਜ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੇ ਨਾਲ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਵ ਨਿਯੁਕਤ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਸੀਨੀਅਰ ਲੀਡਰਸ਼ਿਪ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਨਾਲ ਹੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਜ਼ਿਲ੍ਹੇ ਦੀ ਨਵੀਂ ਟੀਮ ਦਾ ਗਠਨ ਕਰਨ ਦਾ ਆਗਾਜ਼ ਕੀਤਾ।
ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਇੱਕ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਹੈ ਤੇ ਉਹ ਵਿਸਵਾਸ਼ ਦੁਆਉਂਦੇ ਹਨ ਕਿ ਉਹ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾ ਨਿਭਾਉਣਗੇ ਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਿਸ ਤਰ੍ਹਾਂ ਨਾਲ ਪਿਛਲੇਂ ਲੰਮੇ ਅਰਸੇ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਬੇਹਤਰੀ ਲਈ ਕੰਮ ਕਰਨਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਸਮੁੱਚੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਕਾਲੀ ਦਲ ਸਰਕਾਰ ਬਣਾਏਗਾ।
ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚ ਹੀਰਾ ਸਿੰਘ ਚੜੇਵਾਨ, ਨਵਤੇਜ ਸਿੰਘ ਕਾਉਣੀ ਐਸਜੀਪੀਸੀ ਮੈਂਬਰ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਬਿੰਦਰ ਗੋਨਿਆਣਾ, ਪੂਰਨ ਸਿੰਘ ਲੰਡੇ ਰੋਡੇ, ਗੁਰੂ ਹਰਸਹਾਇ ਤੋਂ ਨੋਨੀ ਮਾਨ, ਗੁਰਦੇਵ ਮਾਨ, ਬੀਬੀ ਗੁਰਦਿਆਲ ਕੌਰ ਮੱਲਣ, ਚਾਨਣ ਸਿੰਘ ਮੰਮੂਖੇੜਾ, ਬਗੀਚਾ ਸਿੰਘ ਪ੍ਰਧਾਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਮਨਿੰਦਰ ਸਿੰਘ ਅਡੀਸ਼ਨਲ ਮੈਨੇਜਰ, ਨਿਰਮਲਜੀਤ ਸਿੰਘ ਅਡੀਸ਼ਨਲ ਮੈਨੇਜਰ, ਸੁਖਦੇਵ ਸਿੰਘ ਮੀਤ ਮੈਨੇਜਰ ਕੁਲਵੰਤ ਸਿੰਘ ਮੀਤ ਮੈਨੇਜਰ, ਗੁਰਦੀਪ ਸਿੰਘ ਮੜਮੱਲੂ, ਸੰਜੀਵ ਧੂੜੀਆ, ਵਰਿੰਦਰ ਸਿੰਘ ਜਵਾਰੇਵਾਲਾ, ਗੁਰਜੀਤ ਸਿੰਘ ਤੋਂ ਇਲਾਵਾ ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਹੇ ਦੇ ਚਾਰ ਹਲਕਿਆਂ ਦੇ ਵਰਕਰ ਵੀ ਮੌਜੂਦ ਸਨ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *