ਆਕਸਫੋਰਡ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਕੀਤੀ ‘ਫੂਡ ਵਿਦਾਊਟ ਫਾਇਰ’ ਗਤੀਵਿਧੀ

Spread the love
ਕੋਟਕਪੂਰਾ/ਬਰਗਾੜੀ, 10 ਜੁਲਾਈ (ਟਿੰਕੁ ਕੁਮਾਰ) :- ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਆਧਾਰ ’ਤੇ ਕਦਮ ਵਧਾ ਰਹੀ ਹੈ। ਵਿਦਿਆਰਥੀਆਂ ਅੰਦਰ ਨਵੀਂ ਚੇਤਨਾ, ਜਾਗਰੂਕਤਾ, ਕੁਝ ਨਵਾਂ ਸਿੱਖਣ ਦੀ ਲਲਕ ਪੈਦਾ ਕਰਨਾ, ਇਸ ਸੰਸਥਾ ਦਾ ਸਰਵੋਤਮ ਮਕਸਦ ਹੈ। ਬੀਤੇ ਦਿਨੀਂ ਇਸੇ ਮਨੋਰਥ ਨੂੰ ਮੁੱਖ ਰੱਖਦਿਆਂ ਪਹਿਲੀ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ‘ਫੂਡ ਵਿਦਾਊਟ ਫਾਇਰ’ ਗਤੀਵਿਧੀ ਕੀਤੀ। ਜਿਸ ਵਿੱਚ ਵਿਦਿਆਰਥੀਆਂ ਨੇ ਖੁਦ ਬਿਨਾਂ ਅੱਗ ਤੋਂ ਸਕੂਲ ਵਿੱਚ ਭੋਜਨ ਤਿਆਰ ਕੀਤਾ। ਜਿਸ ਵਿੱਚ ਉਹਨਾਂ ਨੇ ਆਪਣੇ ਅਧਿਆਪਕ ਸਾਹਿਬਾਨਾਂ ਦੀ ਨਿਗਰਾਨੀ ਵਿੱਚ ਵੱਖੋ-ਵੱਖਰੇ ਪ੍ਰਕਾਰ ਦੇ ਸੈਂਡਵਿੱਚ, ਪੁੰਗਰੀਆਂ ਦਾਲਾਂ ਦਾ ਸਲਾਦ, ਬੇਲ-ਪੂਰੀ ਆਦਿ ਪਤਾ ਨਹੀਂ ਕਿੰਨੇ ਹੀ ਪਕਵਾਨ-ਤਿਆਰ ਕਰ ਦਿੱਤੇ। ਨਿੱਕੇ-ਨਿੱਕੇ ਇਹ ਮਾਸਟਰ ਸ਼ੈੱਫ਼ ਬੜੇ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਦੇ ਨਾਲ ਇਹ ਗਤੀਵਿਧੀ ਕਰਦੇ ਨਜ਼ਰ ਆਏ। ਇਸ ਮੌਕੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਅਤੇ ਕੋਆਰਡੀਨੇਟਰ ਮਿਸ. ਅਮਨ ਸਾਂਧਰ ਨੇ ਬੱਚਿਆਂ ਦੀ ਕਾਫ਼ੀ ਹੌਂਸਲਾ ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਨੇ ਆਪਣੀਆਂ ਤਿਆਰ ਕੀਤੀਆਂ ਭੋਜਨ ਆਈਟਮਾਂ ਪਿ੍ਰੰਸੀਪਲ ਰੂਪ ਲਾਲ ਬਾਂਸਲ ਅਤੇ ਕੋਆਰਡੀਨੇਟਰ ਮਿਸ. ਅਮਨ ਸਾਂਧਰ ਅੱਗੇ ਪੇਸ਼ ਕੀਤੀਆ। ਪਿ੍ਰੰਸੀਪਲ ਬਾਂਸਲ ਨੇ ਵਿਦਿਆਰਥੀਆਂ ਦੇ ਫੂਡ ਦਾ ਸੁਆਦ ਲੈਂਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਇੱਕ ਬੱਚੇ ਨੂੰ ਇਹ ਮੁੱਢਲੀਆਂ ਚੀਜ਼ਾਂ ਜ਼ਰੂਰ ਸਿਖਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿਸੇ ਉੱਤੇ ਨਿਰਭਰ ਨਾ ਰਹਿਣ ਅਤੇ ਲੋੜ ਪੈਣ ’ਤੇ ਆਪਣਾ ਪੇਟ ਭਰ ਸਕਣ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਵੱਲੋਂ ਕੀਤੀ ਇਸ ਗਤੀਵਿਧੀ ਨੂੰ ਸਲਾਹਿਆ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *