ਪਿੰਡ ਚੱਕ ਦੂਹੇ ਵਾਲਾ ਦੇ ਛੱਪੜਾਂ ਲਈ ਜਾਰੀ ਹੋਈ ਗ੍ਰਾਂਟ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ (ਗੁਰਮੀਤ ਵਰਮਾ)- ਪੰਜਾਬ ਦੇ ਪਿੰਡਾਂ ਦੀ ਦਿੱਖ ਸੁਧਾਰਨ ਲਈ ਸੂਬਾ ਸਰਕਾਰ ਨੇ ਪਹਿਲ ਕਦਮੀ ਕਰਦਿਆ ਪਿਛਲੇਂ ਦਿਨੀਂ ਹਲਕਾ ਮਲੋਟ ਦੇ ਕੁਝ ਪਿੰਡਾਂ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਗ੍ਰਾਂਟਾ ਜਾਰੀ ਕੀਤੀਆਂ। ਜਾਣਕਾਰੀ ਅਨੁਸਾਰ ਮੁਕਤਸਰ ਮਲੋਟ ਰੋਡ ’ਤੇ ਸਥਿਤ ਪਿੰਡ ਚੱਕ ਦੂਹੇ ਵਾਲਾ ਜਿਥੇ ਪਿਛਲੇਂ ਲੰਮੇ ਅਰਸੇ ਤੋਂ ਛੱਪੜਾਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਾਫੀ ਖਿਚੋਤਾਣ ਚਲਦੀ ਆ ਰਹੀਆਂ, ਪਰ ਸਮੇਂ ਦੀਆ ਸਰਕਾਰਾਂ ਵੱਲੋਂ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿੰਡਾਂ ਦੇ ਲੋਕਾਂ ’ਚ ਇੱਕ ਉਮੀਦ ਦੀ ਕਿਰਨ ਦਿਖਾਈ ਦਿੱਤੀ ਤੇ ਪਿੰਡ ਨੌਜਵਾਨ ਸਰਪੰਚ ਰਜ਼ਨੀਸ਼ ਗਰਗ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਸਿਰੇ ਚੜ੍ਹਾਉਣ ਦੀ ਲਗਾਤਾਰ ਕੋਸਿਸ਼ ਦੇ ਸਦਕਾ ਪਿੰਡ ਦੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਪਾਇਪ ਲਾਈਨ ਮਜ਼ਨੂਰ ਕਰਵਾਈ ਗਈ ਹੈ, ਜਿਸ ਦਾ ਕਾਰਜ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਲਦੀ ਹੀ ਪੂਰਾ ਹੋਣ ਵਾਲਾ ਹੈ।
ਉਧਰ ਲਗਾਤਾਰ ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਵਚਨਾਂ ’ਤੇ ਚੱਲਦਿਆ ਬੀਤੇਂ ਦਿਨੀਂ ਪਿੰਡ ਚੱਕ ਦੂਹੇ ਵਾਲਾ ਦੇ ਛੱਪੜ ਅਤੇ ਐਸ. ਸੀ. ਕਮਿਊਨਟੀ ਲਈ 10 ਲੱਖ ਰੁਪਏ ਅਤੇ ਬੱਸ ਅੱਡੇ ਦੇ ਮਾਡਰਨ ਸੈੱਡ ਲਈ 5 ਲੱਖ ਰੁਪਏ ਦੀ ਗ੍ਰਾਟ ਦੇਣ ਦਾ ਐਲਾਲ ਕੀਤਾ ਹੈ। ਦੱਸ ਦੇਈਏ ਕਿ ਪਿੰਡ ਚੱਕ ਦੂਹੇ ਵਾਲਾ ਦੇ ਛੱਪੜਾਂ ਦੀ ਹਾਲਤ ਐਨੀ ਤਰਸਯੋਗ ਹੈ ਕਿ ਕਿਨਾਰੇ ’ਤੇ ਵੱਸਦੇ ਲੋਕ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ, ਤੇ ਇਥੋਂ ਪੈਦਾ ਹੋਣ ਵਾਲਾ ਮੱਛਰ, ਮੱਖੀ ਅਨੇਕਾ ਬਿਮਾਰੀਆਂ ਨੂੰ ਸੱਦਾ ਦੇ ਰਿਹਾ। ਇਸ ਤੋਂ ਇਲਾਵਾ ਪਿੰਡ ਦੇ ਵੱਡੇ ਛੱਪੜ ਦੇ ਕਿਨਾਰੇ ਪ੍ਰਾਇਮਰੀ ਸਕੂਲ ਸਥਾਪਿਤ ਹੈ ਜਿਥੇ ਛੋਟੇ ਛੋਟੇ ਬੱਚੇ ਤਾਲੀਮ ਹਾਸਿਲ ਕਰਦੇ ਹੈ, ਤਾਂ ਇਸੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਤੇ ਪਿੰਡ ਦੇ ਸਰਪੰਚ ਰਜ਼ਨੀਸ਼ ਗਰਗ ਦੀਆਂ ਕੋਸਿਸ਼ਾਂ ਤਹਿਤ ਪਿੰਡ ਲਈ ਇਹ ਗ੍ਰਾਟਾਂ ਦੇ ਗੱਫੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਰਜ਼ਨੀਸ਼ ਗਰਗ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋ ਧੰਨਵਾਦ ਕੀਤਾ।

  • Related Posts

    “ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ

    Spread the love

    Spread the love ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ…

    ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

    Spread the love

    Spread the love ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ…

    Leave a Reply

    Your email address will not be published. Required fields are marked *