ਸ਼੍ਰੀ ਮੁਕਤਸਰ ਸਾਹਿਬ, 14 ਜੁਲਾਈ ()- ਸ਼੍ਰੀ ਮੁਕਤਸਰ ਸਾਹਿਬ ਮੰਦਿਰ ਦਾ ਵਰਕਰ ਯੂਨੀਅਨ ਦੇ ਸੂਬਾ ਪੱਧਰੀ ਆਗੂ ਜਸਵਿੰਦਰ ਸਿੰਘ ਵੱਟੂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਨਰੇਗਾ ਵਰਕਰ ਯੂਨੀਅਨ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਪਿੰਡ-ਪਿੰਡ ਨੁੱਕੜ ਮੀਟਿੰਗ ਕਰਨ ਦਾ ਟੀਚਾ ਮਿਥਿਆ ਗਿਆ। ਇਸੇ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂ ਵਾਲੀ ਵਿੱਚ ਪਿੰਡ ਕਾਨਿਆਵਾਲੀ ਵਿੱਚ ਨਰੇਗਾ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਗੁਰਦੀਪ ਸਿੰਘ ਕਾਨਿਆਵਾਲੀ ਨੇ ਕੀਤੀ। ਇਸ ਮੀਟਿੰਗ ਵਿੱਚ ਕਿਰਨਦੀਪ ਕੌਰ ਕਾਨਿਆ ਵਾਲੀ, ਕਰਮਵੀਰ ਸਿੰਘ, ਚੰਦ ਰੂਪ ਸਿੰਘ ਕਾਨਿਆਵਾਲੀ ਨੇ ਵੀ ਸੰਬੋਧਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਭਗਵੰਤ ਮਾਨ ਸਰਕਾਰ ਮਜ਼ਦੂਰ ਵਰਗ ਬਹੁਤ ਕਮਜ਼ੋਰ ਕਰ ਰਹੀ ਹੈ ਅਤੇ ਨਹਿਰਾਂ, ਕੱਸੀਆਂ, ਕੱਚੇ ਰਾਹਾਂ ਅਤੇ ਸੜ੍ਹਕਾਂ ਦਾ ਕੰਮ ਬਿਲਕੁਲ ਬੰਦ ਕਰ ਦਿੱਤਾ। ਉਹਨਾਂ ਕਿਹਾ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਝੰਡਾ ਮਾਰਚ ਕੀਤਾ ਜਾਵੇਗਾ ਤੇ ਮਨਰੇਗਾ ਦੇ ਕੀਤੇ ਹੋਏ ਕੰਮਾਂ ਦੇ ਪੈਸੇ ਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿੱਚ ਪਾਉਣ ਲਈ ਵੀ ਲੜਿਆ ਜਾਵੇਗਾ। ਉਹਨਾਂ ਨੇ ਕਿਹਾ ਨਰੇਗਾ ਮਜ਼ਦੂਰਾਂ ਨੂੰ ਪਿੰਡ ਪਿੰਡ ਜਥੇਬੰਦ ਕਰਕੇ ਉਹਨਾਂ ਦੀਆਂ ਮੁੱਢਲੀਆਂ ਇਕਾਈਆਂ ਬਣਾਈਆਂ ਜਾਣਗੀਆਂ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ,
Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…






