ਪੰਜਾਬ ਵਿਰਾਸਤ ਭੰਗੜਾ ਅਕੈਡਮੀ ਨੂੰ 51000 ਰੁਪਏ ਦੇਣ ਦਾ ਕੀਤਾ ਐਲਾਨ

Spread the love
ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ) :- ਪੰਜਾਬੀ ਸੱਭਿਆਚਾਰ, ਭੰਗੜਾ, ਗਿੱਧਾ ਪੰਜਾਬੀਆਂ ਦੀ ਇੱਕ ਅਮੀਰ ਅਤੇ ਬੇਸ਼ੁਮਾਰ ਕੀਮਤੀ ਵਿਰਾਸਤ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਰਾਸਤ ਭੰਗੜਾ ਅਕੈਡਮੀ ਵੱਲੋਂ ਕਰਵਾਏ ਗਏ 5ਵੇਂ ਰਾਜ ਪੱਧਰੀ ਭੰਗੜਾ ਅਤੇ ਗਿੱਧਾ ਸਮਾਰੋਹ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡਾ ਵਿਰਸਾ ਸਾਡਾ ਗੌਰਵ ਅਤੇ ਸਾਡੀ ਜਿੰਦ-ਜਾਨ ਹੈ। ਅੱਜ ਇਸ ਵਿਰਸੇ ਨੂੰ ਸਾਂਭਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਾਡੇ ਲੋਕ-ਨਾਚਾਂ, ਗਿੱਧੇ ਤੇ ਭੰਗੜੇ ਦੀ ਬਦੌਲਤ ਨਾ ਕੇਵਲ ਭਾਰਤ ਵਿੱਚ ਸਗੋਂ ਵਿਸ਼ਵ ਦੇ ਜਿਨ੍ਹਾਂ ਦੇਸ਼ਾਂ ਵਿੱਚ ਵੀ ਪੰਜਾਬੀ ਗਏ ਹਨ, ਉੱਥੇ ਸੱਭਿਆਚਾਰ ਕਾਰਨ ਹੀ ਪੰਜਾਬੀਆਂ ਦੀ ਵਿਲੱਖਣ ਪਛਾਣ ਬਣ ਚੁੱਕੀ ਹੈ। ਉਨ੍ਹਾਂ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਹੀ ਬੱਚੇ ਭੰਗੜਾ ਅਤੇ ਗਿੱਧਾ ਸਿੱਖ ਰਹੇ ਹਨ। ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਅਕੈਡਮੀ ਨੂੰ 51 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣੇ ਬਹੁਤ ਜਰੂਰੀ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ ਜਾ ਸਕੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ, ਜੋ ਕਿ ਨੌਜਵਾਨੀ ਵਿੱਚ ਇੱਕ ਨਵਾਂ ਜੋਸ਼ ਭਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਸਾਂਭਣ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਰਣਜੋਤ ਪ੍ਰੀਤ ਸਿੰਘ, ਮੈਡਮ ਹਰਦੀਪ ਕੌਰ, ਡਾ. ਜਸਵਿੰਦਰ ਪਾਲ ਕੌਰ ਵੱਲੋਂ ਮੁਕਾਬਲਿਆਂ ਦੇ ਨਤੀਜੇ ਐਲਾਨਣ ਲਈ ਜੱਜ ਦੀ ਭੂਮਿਕਾ ਨਿਭਾਈ ਗਈ। ਮੰਚ ਸੰਚਾਲਨ ਦੀ ਭੂਮਿਕਾ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ। ੲਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਬਾਬਾ, ਬਰਗੇਡੀਅਰ ਜੀ.ਐਸ ਚੀਮਾ ਡੀ.ਆਈ.ਜੀ ਬੀ.ਐਸ.ਐਫ, ਡਾ. ਦਾਨਿਸ਼ ਜਿੰਦਲ, ਸੁਖਬੀਰ ਸਿੰਘ ਸਚਦੇਵਾ, ਡਾ. ਰੂਬਲ ਬਰਾੜ, ਗਗਨਦੀਪ ਧਾਲੀਵਾਲ ਮੈਨੇਜਿੰਗ ਡਾਇਰੈਕਟਰ ਬਰਾਈਟ ਫਿਊਚਰ, ਗੁਰਦਰਸ਼ਨ ਸਿੰਘ ਲਵੀ ਧਾਲੀਵਾਲ ਪ੍ਰਬੰਧਕ, ਗੁਰਚਰਨ ਸਿੰਘ ਭੰਗੜਾ ਕੋਚ, ਦੇਸ ਰਾਜ ਸ਼ਰਮਾ, ਗੁਰਿੰਦਰ ਸਿੰਘ ਫਿਰੋਜ਼ਪੁਰ, ਨੈਬ ਸਿੰਘ ਪੁਰਬਾ, ਗੁਰਮੇਲ ਸਿੰਘ ਜੱਸਲ, ਅਮਨਦੀਪ ਸਿੰਘ ਲੱਕੀ, ਖੁਸ਼ਵਿੰਦਰ ਸਿੰਘ ਹੈਪੀ, ਲੋਕ ਗਾਇਕ ਸੁਖਜੀਤ ਗਿੱਲ, ਇੰਜੀਨੀਅਰ ਬਲਤੇਜ ਸਿੰਘ, ਹਰਮਿੰਦਰ ਸਿੰਘ ਮਿੰਦਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *