ਪਿੰਡ ਕਾਨਿਆਂਵਾਲੀ ਵਿਖੇ ਤੇਜ ਬਾਰਿਸ਼ ਕਾਰਨ ਸ਼ੈੱਡ ਡਿੱਗਣ ਨਾ ਦੋ ਮੱਝਾਂ ਦੀ ਮੌਤ

Spread the love
ਕੋਟਕਪੂਰਾ, 15 ਜੁਲਾਈ (ਟਿੰਕੂ ਕੁਮਾਰ) :- ਸਾਦਿਕ ਨੇੜਲੇ ਪਿੰਡ ਕਾਨਿਆਂਵਾਲੀ ਵਿੱਚ ਭਾਰੀ ਮੀਂਹ ਕਾਰਨ ਦੁਧਾਰੂ ਪਸ਼ੂਆਂ ਲਈ ਬਣਾਏ ਗਏ ਸ਼ੈੱਡ ਡਿੱਗਣ ਨਾਲ ਦੋ ਮੱਝਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਾਨਿਆਂਵਾਲੀ ਦੇ ਕਿਸਾਨ ਗੁਰਵਿੰਦਰ ਸਿੰਘ ਅਤੇ ਕੁਲਵੰਤ ਸਿੰਘ ਦੋਵੇਂ ਭਰਾਵਾਂ ਨੇ ਪਿੰਡ ਵਿੱਚ ਇੱਕ ਸ਼ੈੱਡ ਬਣਾ ਕੇ ਕਾਰੋਬਾਰ ਸ਼ੁਰੂ ਕੀਤਾ ਹੈ ਅਤੇ 11 ਦੁਧਾਰੂ ਪਸ਼ੂ ਰੱਖੇ ਹਨ। ਇਨ੍ਹਾਂ ਵਿੱਚੋਂ ਅੱਜ ਭਾਰੀ ਮੀਂਹ ਕਾਰਨ ਸ਼ੈੱਡ ਡਿੱਗਣ ਕਾਰਨ ਦੋ ਮੱਝਾਂ ਦੀ ਮੌਤ ਹੋ ਗਈ, ਜਦਕਿ ਪਿੰਡ ਵਾਸੀਆਂ ਦੇ ਸਹਿਯੋਗ ਬਾਕੀ ਪਸ਼ੂਆਂ ਨੂੰ ਬਚਾ ਲਿਆ ਗਿਆ। ਪੀੜਤ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਦੁਧਾਰੂ ਪਸ਼ੂ ਪਾਲਦਾ ਹੈ ਅਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਸ ਨੇ ਦੱਸਿਆ ਕਿ ਸ਼ੈੱਡ ਡਿੱਗਣ ਅਤੇ ਮੱਝਾਂ ਮਰਨ ਕਾਰਨ ਉਸ ਦਾ ਕਰੀਬ 12 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੁਝ ਪਸ਼ੂਆਂ ਦੇ ਸੱਟਾਂ ਵੀ ਵੱਜੀਆਂ ਹਨ। ਪਸ਼ੂ ਪਾਲਣ ਵਿਭਾਗ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਮੱਝਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਮੌਕੇ ’ਤੇ ਪੁੱਜੇ ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਤੋਂ ਯੋਗ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਪੀੜਤ ਪਰਿਵਾਰ ਨੇ ਵੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *