ਮਨੁੱਖੀ ਰਿਸ਼ਤੇ ਤਾਰ ਤਾਰ ,ਪੁੱਤਰ ਵੱਲੋਂ ਪਿਉ ਦਾ ਕਤਲ

Spread the love
ਸਾਥੀਆਂ ਨਾਲ ਮਿਲ ਕੇ ਦਿੱਤਾ ਘਟਨਾ ਨੂੰ ਅੰਜ਼ਾਮ
ਸਾਥੀਆਂ ਨੂੰ ਦਿੱਤਾ ਸੀ 4 ਲੱਖ ਰੁਪਏ ਦਾ ਲਾਲਚ
 ਪੁੱਤਰ ਸਮੇਤ ਚਾਰੇ ਦੋਸ਼ੀ ਗ੍ਰਿਫਤਾਰ
ਕਪੂਰਥਲਾ , 3 ਦਸੰਬਰ (ਕੌੜਾ)- ਮਨੁੱਖੀ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਹੋਇਆ ਇਕ ਕਤਲ ਦੇ ਮਾਮਲੇ ਨੂੰ ਕਪੂਰਥਲਾ ਪੁਲਿਸ ਨੇ ਬੇਨਕਾਬ ਕੀਤਾ ਹੈ। ਜਿਸ ਵਿੱਚ  ਇੱਕ ਪੁੱਤ ਨੇ ਬੇਦਖ਼ਲੀ ਅਤੇ ਘਰੋਂ ਕੱਢੇ ਜਾਣ ਦੇ ਡਰ  ਕਾਰਨ ਅਤੇ ਪਿਤਾ ਦੀ ਜਾਇਦਾਦ  ਨੂੰ ਹੜੱਪਣ ਦੇ ਮਕਸਦ ਨਾਲ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਆਪਣੇ ਹੀ ਪਿਤਾ  ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਵਾਇਆ ਸੀ।  ਘਟਨਾ 1 ਦਿਸੰਬਰ  ਰਾਤ 10 ਵਜੇ ਦੀ ਹੈ। ਜਿਸ ਵਿਚ ਉਸੇ ਪੁੱਤ ਵਲੋ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਉਸ ਨੇ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਉ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ਦੇ ਪਿੰਡ ਸੈਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ । ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ  ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ। ਜਿਸ ਦੀ  ਡੂੰਗਾਈ ਨਾਲ ਤਫਤੀਸ਼ ਕਰਨ ਤੇ ਪਤਾ ਲੱਗਾ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਉ ਦਾ ਕਤਲ ਕਰਵਾਇਆ। ਜਿਸ ਤੇ ਜੁਰਮ ਚ ਵਾਧਾ  ਮ੍ਰਿਤਕ ਵਿਅਕਤੀ ਦੇ ਲੜਕੇ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਕੇਸ ਦਰਜ ਕਰਕੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ
ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ। ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇਥੇ ਜਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ  12 ਸਾਲ ਪਹਿਲਾਂ ਤਲਾਕ ਹੋ ਗਿਆ ਸੀ, ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇਕੋ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ  ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ ।

More News

Youtube

Facebook

 

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *