ਨਰਮੇਂ ਦੀ ਫ਼ਸਲ ਵਿੱਚ ਪਾਣੀ ਦੀ ਨਿਕਾਸੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Spread the love

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਪਿਛਲੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਫ਼ਸਲਾਂ ਦੀ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਕਾਫ਼ੀ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ: ਗਿੱਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਸਮੁੱਚਾ ਫੀਲਡ ਸਟਾਫ਼ ਲਗਾਤਾਰ ਫੀਲਡ ਵਿਜ਼ਿਟ ਕਰ ਰਿਹਾ ਹੈ ਅਤੇ ਕਿਸਾਨਾਂ ਨਾਲ ਸੰਪਰਕ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹੋ ਰਹੀ ਬਾਰਿਸ਼ ਕਾਰਨ ਜੇਕਰ ਨਰਮੇਂ ਦੇ ਖੇਤਾਂ ਵਿੱਚ ਕਿਤੇ ਪਾਣੀ ਰੁਕਦਾ ਹੈ ਉਸ ਦੀ ਤੁਰੰਤ ਨਿਕਾਸੀ ਕੀਤੀ ਜਾਵੇ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਨਰਮੇਂ ਵਾਲੇ ਖੇਤਾਂ ਵਿੱਚ ਲੰਮਾ ਸਮਾਂ ਪਾਣੀ ਨਾ ਖੜ੍ਹਾ ਰੱਖਿਆ ਜਾਵੇ, ਜੇਕਰ ਸੰਭਵ ਹੋਵੇ ਤਾਂ ਆਪਣੇ ਪੱਧਰ ਤੇ ਖੇਤਾਂ ਵਿੱਚੋਂ ਪਾਣੀ ਨਿਕਾਸੀ ਦੇ ਯਤਨ ਕੀਤੇ ਜਾਣ ਤਾਂ ਜੋ ਫ਼ਸਲ ਨੂੰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਪਾਣੀ ਦੀ ਨਿਕਾਸੀ ਨੂੰ ਲੈ ਕੇ ਵੀ ਸੰਪਰਕ ਰੱਖਿਆ ਜਾ ਰਿਹਾ ਹੈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਹੋਣ ਕਾਰਨ ਝੋਨੇ/ਬਾਸਮਤੀ ਦੀ ਲਵਾਈ ਵਿੱਚ ਤੇਜ਼ੀ ਹੋਈ ਹੈ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਹਾਲਤ ਤਸੱਲੀਬਖਸ਼ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਯੋਗਦਾਨ ਬਣਾਇਆ ਜਾ ਸਕੇ। ਅੰਤ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781—66287 ‘ਤੇ ਸੰਪਰਕ ਕਰਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *