ਪੰਚਾਂ ਦੀ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

Spread the love
ਸ੍ਰੀ ਮਕਤਸਰ ਸਾਹਿਬ, 16 ਜੁਲਾਈ ()- ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਚਾਂ ਦੀ ਉਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਪੰਚਾਂ ਦੀਆਂ ਉਪ ਚੋਣਾਂ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ ’ਤੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਕਰਮਚਾਰੀ ਸਮੇਤ ਰਿਜ਼ਰਵ ਸਟਾਫ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ’ਤੇ ਅਧਾਰਿਤ ਟੀਮਾਂ ਵੱਲੋਂ ਪੂਰੀ ਮੁਸਤੈਦੀ ਨਾਲ ਅਮਨ—ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡੀ.ਸੀ. ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪੰਚਾਂ ਦੀਆਂ 20 ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਹੀ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ ਬਲਜੀਤ ਕੌਰ ਸਮੇਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *