ਝਪਟਮਾਰਾਂ ਦਾ ਮੁਕਾਬਲਾ ਕਰਨ ਵਾਲੀ ਔਰਤ ਘਰ ਪੁੱਜੀ ਐੱਸ.ਐੱਸ.ਪੀ. ਨੇ ਕੀਤੀ ਹੌਂਸਲੇ ਦੀ ਸ਼ਲਾਘਾ

Spread the love
ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਡਾ: ਪ੍ਰਗਿਆ ਜੈਨ ਐਸ.ਐਸ.ਪੀ., ਜਿੰਨ੍ਹਾਂ ਨੂੰ ਨਵੀਂਆਂ ਪੈੜ੍ਹਾਂ ਪਾਉਣ ਵਾਲੇ ਅਫ਼ਸਰ ਵਜੋਂ ਜਾਣਿਆਂ ਜਾਂਦਾ ਹੈ, ਜੋ ਹਮੇਸ਼ਾ ਜਨਤਾ ਦੇ ਨਾਲ ਨਿੱਜੀ ਤੌਰ ’ਤੇ ਜੁੜ ਕੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ। ਉਹਨਾ ਦੀਆਂ ਕਾਰਵਾਈਂਆਂ ਨਾ ਸਿਰਫ ਕਾਨੂੰਨੀ ਪੱਧਰ ਤੱਕ ਸੀਮਿਤ ਹਨ, ਸਗੋਂ ਉਹ ਹਰ ਸਮਾਜਿਕ ਪੱਖ ਨੂੰ ਵੀ ਉਤਨੀ ਹੀ ਗੰਭੀਰਤਾ ਨਾਲ ਲੈਂਦੇ ਹਨ। ਫਰੀਦਕੋਟ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਇੱਕ ਮਹਿਲਾ ਨਾਲ ਬਜ਼ਾਰ ਵਿੱਚ ਮੋਟਰਸਾਈਕਲ ਸਵਾਰਾਂ ਵੱਲੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਜਿਵੇਂ ਹੀ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਈ, ਫਰੀਦਕੋਟ ਪੁਲਿਸ ਵੱਲੋਂ ਤੁਰਤ ਅਤੇ ਫੁਰਤੀ ਨਾਲ ਕਾਰਵਾਈ ਕਰਦਿਆਂ ਸਿਰਫ ਕੁਝ ਘੰਟਿਆਂ ਵਿੱਚ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਦੋਸ਼ੀਆਂ ਵੱਲੋਂ ਜਿਸ ਮਹਿਲਾ ਨਾਲ ਪਰਸ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਉਸ ਮਹਿਲਾ ਊਸ਼ਾ ਕੌਸ਼ਲ ਵੱਲੋਂ ਬੇਹੱਦ ਦਿਲੇਰੀ ਅਤੇ ਹੋਂਸਲੇ ਨਾਲ ਮੁਕਾਬਲਾ ਕੀਤਾ ਗਿਆ। ਜਿਹਨਾ ਦੀ ਦਿਲੇਰੀ ਅਤੇ ਹੌਸਲੇ ਦੀ ਪ੍ਰਸੰਸਾ ਕਰਨ ਲਈ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਵੱਲੋਂ ਖੁਦ ਉਸ ਮਹਿਲਾ ਊਸ਼ਾ ਕੌਸ਼ਲ ਅਤੇ ਉਸਦੇ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਨਾ ਕੇਵਲ ਪਰਿਵਾਰ ਦੀ ਹੌਸਲਾ ਅਫਜਾਈ ਕੀਤੀ, ਸਗੋਂ ਇਹ ਵੀ ਯਕੀਨ ਦਿਵਾਇਆ ਕਿ ਫਰੀਦਕੋਟ ਪੁਲਿਸ ਸਦੈਵ ਜਨਤਾ ਦੀ ਸੁਰੱਖਿਆ ਅਤੇ ਨਿਆਂ ਲਈ ਵਚਨਬੱਧ ਹੈ। ਉਸ ਮਹਿਲਾ ਅਤੇ ਉਸਦੇ ਪਰਿਵਾਰਿਕ ਮੈਬਰਾਂ ਵੱਲੋਂ ਪੁਲਿਸ ਦੀ ਤੁਰਤ ਕਾਰਵਾਈ ਅਤੇ ਡਾ. ਪ੍ਰਗਿਆ ਜੈਨ ਦਾ ਵਿਅਕਤੀਗਤ ਤੌਰ ’ਤੇ ਧੰਨਵਾਦ ਕੀਤਾ ਗਿਆ। ਇਥੇ ਇਹ ਵੀ ਜਿਕਰਯੋਗ ਹੈ ਕਿ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਇਸ ਮਾਮਲੇ ਵਿੱਚ ਵਧੀਆਂ ਕਾਰਗੁਜਾਰੀ ਨਿਭਾਉਣ ਵਾਲੀਆਂ ਪੀ.ਸੀ.ਆਰ. ਪਾਰਟੀਆਂ ਅਤੇ ਥਾਣਾ ਸਿਟੀ ਫਰੀਦਕੋਟ ਦੀਆਂ ਟੀਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *