ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿਖੇਧੀ – ਡੀਟੀਐਫ

Spread the love

 2364 ਅਤੇ 5994 ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ : ਆਗੂ

ਬਠਿੰਡਾ, 3 ਦਸੰਬਰ ( ਸੁਰਿੰਦਰਪਾਲ ਸਿੰਘ  ): ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਬਠਿੰਡਾ ਦੇ ਪ੍ਰਧਾਨ ਜਗਪਾਲ ਬੰਗੀ ਜਨਲ ਸਕੱਤਰ ਗੁਰਮੇਲ ਮਲਕਾਣਾ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਸੂਬਾ ਕਮੇਟੀ ਮੈਂਬਰ ਹਰਜਿੰਦਰ ਸੇਮਾ ਨਹੀਂ ਅੱਜ ਸੰਗਰੂਰ ਵਿਖੇ ਸਕੂਲਾਂ ਵਿੱਚ ਨਿਯੁਕਤੀ ਪੱਤਰ ਜਾਰੀ  ਕਰਵਾਉਣ ਦੀ ਮੰਗ ਨੂੰ ਲੈ ਕੇ  2364 ਅਤੇ 5994 ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਕੱਢੀਆਂ ਗਈਆਂ ਇਹਨਾਂ ਅਸਾਮੀਆਂ ਉੱਪਰ ਸਾਰੀ ਪ੍ਰਕਿਰਿਆ ਪੂਰੀ ਕਰ ਚੁੱਕੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ।ਜ਼ਿਲਾ ਆਗੂਆਂ ਮੋਹਨ ਸਿੰਘ ਮਲਕਾਣਾ, ਗੁਰਪਾਲ ਸਿੰਘ ਜਗਾ ਰਾਮ ਤੀਰਥ, ਸੁਖਮੰਦਰ ਸਿੰਘ ਝੁੰਬਾ, ਅੰਮ੍ਰਿਤ ਪਾਲ ਸਿੰਘ ਮਾਨ, ਨਛੱਤਰ ਸਿੰਘ ਜੇਠੂਕੇ,  ਨਿਰਮਲ ਸਿੰਘ ਸਰਾਂ, ਨਰਿੰਦਰ ਬੱਲੂਆਣਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਨਾਂ ਲੈ ਕੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੇ ਬੱਚੇ ਜੋ ਸਕੂਲਾਂ ਵਿੱਚ ਪੜ੍ਹ ਰਹੇ ਹਨ | ਉਨਾਂ ਨੂੰ ਅਧਿਆਪਕ ਦੇਣ ਦੀ ਥਾਂ ਲਗਾਤਾਰ ਭਰਤੀ ਸਿਰੇ ਚੜਾਉਣ ਤੋਂ ਟਾਲ ਮਟੋਲ ਕਰ ਰਹੀ ਹੈ,| ਪਹਿਲਾਂ ਹੀ ਇਹ ਭਰਤੀਆਂ ਕਈ ਸਾਲ ਕੋਰਟਾਂ ਦੇ ਚੱਕਰਾਂ ਵਿੱਚ ਉਲਝੀਆਂ ਰਹੀਆਂ ਹਨ। ਨਿਯੁਕਤੀਆਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਹੱਕ ਦੇਣ ਦੀ ਬਜਾਏ ਉਹਨਾਂ ਨੂੰ ਡਾਂਗਾਂ ਸੋਟੀਆਂ ਨਾਲ

Samsung F54

ਨਿਵਾਜਿਆ ਜਾ ਰਿਹਾ ਹੈ। ਜ਼ਿਲਾ ਕਮੇਟੀ ਮੈਂਬਰ ਅਮਰਦੀਪ ਸਿੰਘ, ਅੰਮ੍ਰਿਤਪਾਲ ਸੈਣੇਵਾਲਾ, ਗੁਰਸੇਵਕ ਫੂਲ ਸੁਨੀਲ ਕੁਮਾਰ,ਅਵਤਾਰ ਸਿੰਘ ਮਲੂਕਾ, ਸ਼ਰਮਾਗੋਬਿੰਦ,ਸਿੰਘ ਸਿਮਰਜੀਤ ਕੌਰ, ਹਰਸ਼ਰਨ ਕੌਰ,ਪਰਮਜੀਤ ਕੌਰ ਨੇ ਮੰਗ ਕੀਤੀ ਕਿ ਸਰਕਾਰ ਸਕੂਲਾਂ ਵਿੱਚ ਆਪਣੇ ਕੀਤੇ ਵਾਅਦੇ ਅਨੁਸਾਰ ਅਧਿਆਪਕਾਂ ਨੂੰ ਹਾਜ਼ਰ ਕਰਵਾਵੇ ਤਾਂ ਕਿ ਆਮ ਘਰਾਂ ਦੇ ਵਿਦਿਆਰਥੀ ਵੀ ਸਿੱਖਿਆ ਗ੍ਰਹਿਣ ਕਰ ਸਕਣ।

More News

Youtube

Facebook

Whatsapp

Home

 

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *