ਸ. ਫੌਜਾ ਸਿੰਘ ਨੌਜਵਾਨਾਂ ਦੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ: ਭਾਈ ਸੁਖਪਾਲ ਸਿੰਘ ਬੋਨਿਆਣਾ 

Spread the love
ਬਠਿੰਡਾ 17 ਜੁਲਾਈ(ਐੱਸ ਐੱਸ ਰਾਹੀ):ਪਿਛਲੇ ਦਿਨੀਂ 114 ਸਾਲਾਂ ਅਥਲੀਟ ਸ. ਫੌਜਾ ਸਿੰਘ ਇੱਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ, ਉਹਨਾਂ ਦੀ ਮੌਤ ਨਾਲ ਜਿੱਥੇ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਹੀ ਖਿਡਾਰੀਆਂ ਦਾ ਇੱਕ ਰਾਹ ਦਸੇਰਾ ਵੀ ਤੁਰ ਗਿਆ। ਉਨਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕਰਦਿਆਂ ਭਾਈ ਬਹਿਲੋ ਜੀ ਟ੍ਰੇਨਿੰਗ ਸੈਂਟਰ ਗੋਨਿਆਣਾ ਦੇ ਸੰਚਾਲਕ ਭਾਈ ਸੁਖਪਾਲ ਸਿੰਘ ਗੋਨਿਆਣਾ ਨੇ ਕਿਹਾ ਕਿ ਸ. ਫੌਜਾ ਸਿੰਘ ਜਿੱਥੇ ਦੌੜ ਲਗਾ ਕੇ ਖਿਡਾਰੀਆਂ ਲਈ ਰਾਹ ਦਸੇਰਾ ਬਣੇ ਹੋਏ ਸਨ, ਉੱਥੇ ਹੀ ਪੱਗ ਦੀ ਸ਼ਾਨ ਨੂੰ ਵੀ ਉੱਚਾ ਕਰ ਰਹੇ ਸਨ। ਉਹਨਾਂ ਦੇ ਜਾਣ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਭਾਈ ਫੌਜਾ ਸਿੰਘ ਹਮੇਸ਼ਾ ਖਿਡਾਰੀਆਂ ਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ ਕਿਉਂਕਿ ਐਨੀ ਉਮਰ ਦੇ ਵਿੱਚ ਦੌੜਨਾ ਆਪਣੇ ਆਪ ਵਿੱਚ ਵੱਡੀ ਗੱਲ ਹੈ। ਉਨਾਂ ਤਿਆਰੀ ਕਰਨ ਆਉਣ ਵਾਲੇ ਨੌਜਵਾਨਾਂ ਤੇ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ ਤੇ ਸਰਦਾਰ ਫੌਜਾ ਸਿੰਘ ਵਾਂਗ ਨਾਮ ਚਮਕਾਉਣਾ ਚਾਹੀਦਾ ਹੈ ਤੇ ਭਾਈ ਬਹਿਲੋ ਸੇਵਾ ਟ੍ਰੇਨਿੰਗ ਸੈਂਟਰ ਦੇ ਸਮੂਹ ਖਿਡਾਰੀਆਂ ਨੇ ਸਰਦਾਰ ਫੌਜਾ ਸਿੰਘ ਨੇ ਨਮਿੱਤ ਅਰਦਾਸ ਕੀਤੀ ਕਿ ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਇੱਥੇ ਵੀ ਜ਼ਿਕਰਯੋਗ ਹੈ ਕਿ ਫੌਜਾ ਸਿੰਘ ਨੇ 89 ਸਾਲ ਦੀ ਉਮਰ ਵਿੱਚ ਦੌੜਨਾ  ਸ਼ੁਰੂ ਕੀਤਾ ਤੇ ਉਹਨਾਂ ਨੇ ਕਈ ਵਿਸ਼ਵ ਰਿਕਾਰਡ ਬਣਾਏ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *