ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਲਗਾਇਆ ਗਿਆ ਆਰ.ਓ. ਸਿਸਟਮ

Spread the love

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ()- “ਸਿੱਖਿਆ ਕ੍ਰਾਂਤੀ”ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜਾਰੀ ਰਾਸ਼ੀ ਨਾਲ ਸਰਕਾਰੀ ਹਾਈ ਸਕੂਲ ਸੂਰੇਵਾਲਾ ਵਿਖੇ ਬੱਚਿਆਂ ਦੇ ਲਈ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਆਰ.ਓ. ਸਿਸਟਮ ਲਗਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੀ ਪੰਚਾਇਤ, ਸਰਪੰਚ ਰਾਣੀ ਕੌਰ, ਸਕੂਲ ਮੁੱਖੀ ਅਤੁੱਲ ਕੁਮਾਰ, ਸਕੂਲ ਸਟਾਫ, ਬੱਚੇ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *