ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ (ਦੀਪਾਂਕੁਰ)- ਸੂਬੇ ਦੀ ਮਾਨ ਸਰਕਾਰ ਵਲੋਂ 1 ਅਪ੍ਰੈਲ 2025 ਤੋਂ ਹਰ ਪ੍ਰਕਾਰ ਦੀ ਜਾਇਦਾਦ ਉਪਰ 5 ਫੀਸਦੀ ਟੈਕਸ ਵਿੱਚ ਕੀਤੇ ਗਏ ਵਾਧੇ ਨੂੰ ਨਾਦਰਸ਼ਾਹੀ ਫੁਰਮਾਨ ਦੱਸਦੇ ਹੋਏ ਕਾਂਗਰਸ ਸੀਨੀਅਰ ਕਾਂਗਰਸ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਸੂਬੇ ਦੀ ਮਾਨ ਸਰਕਾਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ। ਭੀਨਾ ਬਰਾੜ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਦਰਮਿਆਨੇ ਵਰਗ ਦੀ ਕਮਰ ਟੁੱਟ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗ ਵੱਲੋਂ 5 ਜੂਨ 2025 ਦੇ ਕੀਤੇ ਗਏ ਨੋਟੀਫਿਕੇਸਨ ਤਹਿਤ ਇਹ ਫੈਸਲਾ ਕੇਂਦਰ ਸਰਕਾਰ ਦੇ ਨਿਰਦੇਸਾਂ ਅਨੁਸਾਰ ਲਾਗੂ ਕੀਤਾ ਗਿਆ ਹੈ। ਇਹ ਕਦਮ ਦੇ ਰਿਹਾਇਸ਼ ਤੇ ਸ਼ਹਿਰ ਮਾਮਲਿਆਂ ਦੇ ਮੰਤਰਾਲੇ ਦੀਆਂ ਯੋਜਨਾਵਾਂ ਤਹਿਤ ਵਾਧੂ ਉਧਾਰ ਸੀਮਾ ’ਤੇ ਫੰਡਿੰਗ ਪ੍ਰਾਪਤ ਕਰਨ ਲਈ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕ ਆਰਥਿਤ ਪੱਖੋਂ ਕਮਜ਼ੋਰ ਹੋ ਚੁੱਕੇ ਹਨ। ਪੰਜਾਬ ਸਰਕਾਰ ਨੇ 5 ਫੀਸਦੀ ਪ੍ਰਾਪਰਟੀ ਟੈਕਸ ਵਿੱਚ ਵਾਧਾ ਕਰਕੇ ਉਨ੍ਹਾਂ ’ਤੇ ਹੋਰ ਆਰਥਿਕ ਬੋਝ ਪਾ ਦਿੱਤਾ ਹੈ। ਭੀਨਾ ਬਰਾੜ ਨੇ ਪੰਜਾਬ ਸਰਕਾਰ ਨੂੰ ਲੋਕ ਮਾਰੂ ਫੈਸਲਾ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ।






