ਫੈਸਲਾਕੁੰਨ ਸਿਆਸੀ ਫੈਸਲਿਆਂ ’ਚ ਜੈਲ ਬਰੀਵਾਲਾ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ – ਸਾਬਕਾ ਚੇਅਰਮੈਨ ਬਿੱਟੂ

Spread the love

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਬਰੀਵਾਲਾ ਜੈਲ ਮੇਰਾ ਆਪਣਾ ਪਰਿਵਾਰ ਹੈ ਅਤੇ ਜੈਲ ਦੇ ਹਰ ਬਸ਼ਿੰਦੇ ਨਾਲ ਮੈਂ ਆਪਣਾ ਰਿਸ਼ਤਾ ਹਮੇਸ਼ਾ ਪਰਿਵਾਰਕ ਮੈਂਬਰ ਵਾਂਗ ਹੀ ਰੱਖਿਆ ਹੈ ਅਤੇ ਫੈਸਲਾਕੁੰਨ ਸਿਆਸੀ ਫੈਸਲਿਆਂ ਵਿੱਚ ਜੈਲ ਬਰੀਵਾਲਾ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਡੋਡਾਂਵਾਲੀ ਵਿਖੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਵੱਲੋਂ ਭਵਿੱਖ ਵਿੱਚ ਹੋਣ ਵਾਲੇ ਇਲੈਕਸ਼ਨਾਂ ਦੀਆਂ ਤਿਆਰੀਆਂ ਦੇ ਮੱਦੇਨਜਰ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾਂ ਕਰਨ ਮੌਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੈਲ ਬਰੀਵਾਲਾ ਦੇ ਹਰੇਕ ਪਿੰਡ ਤੇ ਮੰਡੀ ਬਰੀਵਾਲਾ ਵਿੱਚ ਨੁੱਕੜ ਮੀਟਿੰਗਾਂ ਕਰਕੇ ਨਰੇਗਾ ਵਰਕਰਾਂ, ਕਿਸਾਨ ਪਰਿਵਾਰਾਂ, ਮੱਧ ਵਰਗੀ ਪਰਿਵਾਰਾਂ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ, ਜਿਸ ਵਿੱਚ ਲੋਕ ਹਿੱਤਾਂ ਲਈ ਚਲਾਈਆਂ ਗਈਆਂ ਮੁਫ਼ਤ ਆਟਾ-ਦਾਲ ਸਕੀਮ, ਪੈਨਸ਼ਨ, ਮੁਫਤ ਬਿਜਲੀ, ਸ਼ਗਨ ਸਕੀਮ ਆਦਿ ਸਹੂਲਤਾਂ ਸਬੰਧੀ ਜੇਕਰ ਕਿਸੇ ਨੂੰ ਸਮੱਸਿਆ ਦਰਪੇਸ਼ ਆ ਰਹੀ ਹੈ ਤਾਂ ਉਸ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਲੰਬੀਢਾਬ, ਬਲਵਿੰਦਰ ਸਿੰਘ ਬੁੱਢੀਮਾਲ, ਗੁਰਨਾਮ ਸਿੰਘ, ਰਾਮ ਜੀ ਦਾਸ ਸਾਬਕਾ ਸਰਪੰਚ, ਜਗਰੂਪ ਸਿੰਘ, ਜਗਤਾਰ ਸਿੰਘ, ਕੁਲਵੰਤ ਰਾਏ, ਅਸ਼ੋਕ ਕੁਮਾਰ, ਪਰਮਾਮੰਦ, ਗੁਰਵਿੰਦਰ ਸਿੰਘ, ਯੂਥ ਆਗੂ ਗੁਰਭੇਜ ਸਿੰਘ ਬਾਜਾ ਮਰਾੜ੍ਹ, ਗੁਲਾਬ ਸਿੰਘ, ਮਨਦੀਪ ਸ਼ਰਮਾ ਮਨੀ, ਬੇਅੰਤ ਸਿੰਘ ਬਿੰਨੀ ਮਨੇਸ ਕੰਦੂਖੇੜਾ, ਜਸਪਾਲ ਸਿੰਘ ਪੀਏ, ਰਾਜ ਕੁਮਾਰ ਆਦਿ ਹਾਜਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *