ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬੇਲਰ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਮੀਟਿੰਗ ਹਾਲ, ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬਾਇੳਮਾਸ ਇੰਡਸਟਰੀਜ਼, ਪੈਡੀ ਐਗਰੀਕੇਟਰਾਂ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਕਿ ਆਉਣ ਵਾਲੇ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬਾਇਓਮਾਸ ਇੰਡਸਟਰੀਜ਼, ਪੈਡੀ ਐਗਰੀਕੇਟਰਾਂ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਹੈ। ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ(ਜ) ਵੱਲੋਂ ਆਏ ਹੋਏ ਬਾਇਓਮਾਸ ਇੰਡਸਟਰੀਜ਼, ਪੈਡੀ ਐਗਰੀਕੇਟਰਾਂ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋ ਦੱਸਿਆ ਗਿਆ ਕਿ ਉਹ ਸਭ ਤੋਂ ਪਹਿਲਾਂ ਮੂਲ ਜ਼ਿਲ੍ਹੇ ਨੂੰ ਤਰਜੀਹ ਦਿੱਤੀ ਜਾਵੇ ਅਤੇ ਵਿਭਾਗ ਨਾਲ ਪੂਰੀ ਤਰ੍ਹਾਂ ਸਹਿਯੋਗ ਕੀਤਾ ਜਾਵੇ ਅਤੇ ਦਿਨ-ਦਿਨ ਦੀ ਰਿਪੋਰਟ ਤੇ ਏਰੀਆ ਕਵਰੇਜ਼ ਦਾ ਡਾਟਾਬੇਸ ਜਰੂਰੀ ਹੋਵੇ ਤਾਂ ਜੋ ਪਰਾਲੀ ਦੀਆ ਗੱਠਾਂ ਬਣਾਉਣ ਤੋ ਬਾਅਦ ਕਿਸੇ ਵੀ ਕਿਸਾਨ ਵੱਲੋਂ ਬਚੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਵੱਲੋਂ ਪਲਾਂਟ ਮਾਲਕਾਂ ਅਤੇ ਬੇਲਰ ਮਾਲਕਾਂ ਨੂੰ ਕਿਹਾ ਗਿਆ ਕਿ ਉਹ ਆਪਸੀ ਤਾਲਮੇਲ ਬਣਾ ਕੇ ਜ਼ਿਲ੍ਹੇ ਵਿੱਚ ਕੰਮ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਪ੍ਰੰਬਧਨ ਵਿੱਚ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਸੰਦੀਪ ਕੁਮਾਰ, ਡੀ.ਆਰ.ਓ, ਇੰਜ: ਰਾਜੇਂਦਰ ਕੁਮਾਰ, ਹਰਬਲਿਸਟਰਜੀਤ ਸਿੰਘ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਇੰਜ: ਜਸਪ੍ਰੀਤ ਸਿੰਘ ਪੀ.ਐਸ.ਪੀ.ਸੀ.ਐਲ, ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ’ਤੇ ਇਹ ਪਾਇਆ ਗਿਆ ਕਿ ਪਲਾਂਟ ਮਾਲਕਾਂ ਵੱਲੋਂ ਪਰਾਲੀ ਖਰੀਦਣ ਸਬੰਧੀ ਪੂਰੀ ਅਤੇ ਸਪੱਸ਼ਟ ਮੰਗ ਨਹੀ ਲਿਖੀ ਜਾਂਦੀ ਇਹ ਮੰਗ ਸਪੱਸ਼ਟ ਮੰਗ ਤੈਅ ਕੀਤੀ ਜਾਵੇ। ਕਿਸਾਨਾਂ ਨਾਲ ਲਿਖਤੀ ਐਗਰੀਮੈਂਟ ਕੀਤੇ ਜਾਣ। ਸੀਜਨ ਦੌਰਾਨ ਬਾਇਓਮਾਸ ਇੰਡਸਟਰੀਜ ਨੂੰ ਜੋ ਗੱਠਾਂ ਸਪਲਾਈ ਕੀਤੀਆਂ ਜਾਦੀਆਂ ਹਨ, ਉਨ੍ਹਾਂ ਵੱਲੋਂ ਨਮੀ/ਮਾਊਸਚਰ ਵਿੱਚ ਕੋਈ ਪੈਮਾਨਾਂ ਨਹੀ ਕੀਤਾ ਜਾਦਾ ਅਤੇ ਅੰਦਾਜਨ ਨਾਲ ਹੀ ਕਾਟ ਲਗਾਈ ਜਾਦੀ ਹੈ। ਇਸ ਸਬੰਧੀ ਸਪੱਸ਼ਟ ਨਿਯਮ ਬਣਾਏ ਜਾਣੇ ਜਰੂਰੀ ਹਨ। ਝੋਨੇ ਦੀ ਪਰਾਲੀ ਇਕਠੀ ਕਰਨ ਅਤੇ ਸੰਭਾਲਣ ਲਈ ਥਾਂਵਾ/ਡੰਪਿੰਗ ਸਾਇਟਾਂ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਗੱਠਾਂ ਦੀ ਸਮੇਂ ਸਿਰ ਉਠਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਲਾਂਟ ਵੱਲੋਂ ਸਪਲਾਈ ਜਾਂ ਖਰੀਦ ਬੰਦ ਕਰਨ ਦੀ ਜਾਣਕਾਰੀ ਸਮੇਂ ਸਿਰ ਦਿੱਤੀ ਜਾਣੀ ਜਰੂਰੀ ਹੈ। ਇਹਨਾਂ ਮੁਸ਼ਿਕਲਾ ’ਤੇ ਵਿਚਾਰ ਵਟਾਦਰਾ ਕਰਦੇ ਹੋਏ ਬਾਇਉਮਾਸ ਇੰਡਸਟਰੀਜ਼, ਪੈਡੀ ਐਗਰੀਕੇਟਰਾਂ ਅਤੇ ਬੇਲਰ ਮਾਲਕਾਂ ਨੂੰ ਮਹਿਕਮੇ ਦਾ ਪੂਰਾ ਸਹਿਯੋਗ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਜੋ ਆਉਣ ਵਾਲੇ ਸੀਜਨ ਦੌਰਾਨ ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *