ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਅਗੌਲ ਵਿਖੇ ਸਲਾਨਾ ਗੁਰਮਤਿ ਸਮਾਗਮ ਭਲਕੇ 24 ਨੂੰ 

Spread the love
 ਨਾਭਾ 22 ਜੁਲਾਈ (ਰਮਨ ਭਾਟੀਆ) ਤਿਲਕ ਜੰਝੂ ਕੇ ਰਾਖੇ ਸ੍ਰਿਸ਼ਟੀ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੀ ਪਾਵਨ ਚਰਨ ਛੋਹ ਗੁਰ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਅਗੌਲ ਵਿਖੇ ਸਾਵਣ ਦੀ ਮੱਸਿਆ ਦੇ ਦਿਹਾੜੇ ਤੇ ਸਲਾਨਾ ਗੁਰਮਤਿ ਸਮਾਗਮ ਸਰਦਾ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਗੁਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮੰਗਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਰਾਜ ਦੀ ਛਤਰ ਛਾਇਆ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਸਾਵਣ ਦੀ ਮੱਸਿਆ ਦੇ ਦਿਹਾੜੇ ਤੇ ਸਲਾਨਾ ਗੁਰਮਤ ਸਮਾਗਮ ਸਰਧਾ ਪੂਰਵਕ ਮਨਾਇਆ ਜਾਂਦਾ ਹੈ ਜਿਸ ਦੇ ਸਬੰਧ ਵਿੱਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ ਹਨ ਜਿਨਾਂ ਦੇ 24 ਜੁਲਾਈ ਨੂੰ ਸਵੇਰੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਪ੍ਰਚਾਰਕਾਂ ਤੋਂ ਇਲਾਵਾ ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਪ੍ਰਿਤਪਾਲ ਸਿੰਘ ਜੀ ਮੁੱਖ ਕਥਾਵਾਚਕ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਪਟਿਆਲਾ ਅਤੇ ਬਾਬਾ ਜਗਤਾਰ ਸਿੰਘ ਜੀ ਪਲਾਸੌਰ ਸਿੱਧਸਰ ਅਲਹੌਰਾਂ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰ ਇਤਿਹਾਸ ਅਤੇ ਗੁਰਮਤਿ ਦੀਆਂ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਬਾਬਾ ਮੰਗਾ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ ਇਸ ਮੌਕੇ ਵਿਸ਼ੇਸ਼ ਤੌਰ ਤੇ ਸੰਗਤਾਂ ਦੀ ਸੇਵਾ ਲਈ ਮਾਲ ਪੂੜਿਆਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ ਉਹਨਾਂ ਦੱਸਿਆ ਕਿ ਇਸ ਅਸਥਾਨ ਤੇ ਵੱਡੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਕਰਕੇ ਵੱਡਾ ਸਹਿਯੋਗ ਬਖਸ਼ਦੀਆਂ ਹਨ ਅਤੇ ਵੱਡੇ ਪੱਧਰ ਤੇ ਇਸ ਅਸਥਾਨ ਤੇ ਗੁਰੂ ਸਾਹਿਬਾਂ ਦੇ ਗੁਰਪੁਰਬ ਅਤੇ ਹੋਰ ਪਾਵਨ ਦਿਹਾੜੇ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਬਾਬਾ ਜੱਸਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *